ਗਗਨਦੀਪ ਅਰੋੜਾ
ਲੁਧਿਆਣਾ, 24 ਨਵੰਬਰ
ਲੁਧਿਆਣਾ ਪੁਲੀਸ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਨੇੜਲੇ ਸਾਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਸਮੇਤ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਕਮਿਸ਼ਨਰੇਟ ਪੁਲੀਸ ਨੇ ਏਸੀਪੀ (ਕ੍ਰਾਈਮ) ਸੁਮਿਤ ਸੂਦ ਦੀ ਸ਼ਿਕਾਇਤ ‘ਤੇ ਇਹ ਕੇਸ ਦਰਜ ਕੀਤਾ ਹੈ, ਜਿਸ ਤੋਂ ਬਾਅਦ ਹੁਣ ਕਿਸੇ ਵੀ ਸਮੇਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।
Source link