Home / World / ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ

ਰਾਣਾ ਕੇ.ਪੀ. ਸਿੰਘ ਵੱਲੋਂ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਪਣਾਉਣ ਦਾ ਸੱਦਾ

2ਚੰਡੀਗੜ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਮੂਹ ਪੰਜਾਬੀਆਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਸਮੁੱਚੀ ਲੋਕਾਈ ਨੂੰ ਗੁਰਬਾਣੀ ਅਤੇ ਆਪਣੀਆਂ ਸਿੱਖਿਆਵਾਂ ਰਾਹੀਂ ਦਰਸਾਏ ਧਰਮ ਨਿਰਪੱਖਤਾ, ਮਾਨਵਤਾ ਅਤੇ ਬਲੀਦਾਨ ਦੀ ਭਾਵਨਾ ਦੇ ਆਸ਼ੇ ਨੂੰ ਅਪਨਾਉਣ ਦਾ ਸੱਦਾ ਦਿੱਤਾ ਹੈ।
‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਵਿੱਤਰ ਸ਼ਹੀਦੀ ਦਿਹਾੜੇ ਮੌਕੇ ਆਪਣੇ ਇੱਕ ਸੰਦੇਸ਼ ਵਿੱਚ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਹ ਸ਼ਹੀਦੀ ਦਿਹਾੜਾ ਗੁਰੂ ਸਾਹਿਬ ਵੱਲੋਂ ਧਰਮ ਦੀ ਰੱਖਿਆ, ਧਾਰਮਿਕ ਆਸਥਾ ਦੀ ਆਜ਼ਾਦੀ, ਮਾਨਵੀ ਕਦਰਾਂ-ਕੀਮਤਾਂ ਅਤੇ ਧਰਮ-ਨਿਰਪੱਖਤਾ ਕਾਇਮ ਰੱਖਣ ਲਈ ਲਾਮਿਸਾਲ ਅਤੇ ਅਦੁੱਤੀ ਕੁਰਬਾਨੀ ਦੇਣ ਦੀ ਯਾਦ ਦਿਵਾਉਂਦਿਆਂ ਸਭ ਵਰਗਾਂ ਨੂੰ ਬਰਾਬਰੀ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਜੀਵਨ ਦੌਰਾਨ ਸਰਬ ਸਾਂਝੀਵਾਲਤਾ, ਨਿਰਲੇਪਤਾ ਅਤੇ ਅਡੋਲਤਾ ਦੀ ਅਦੁੱਤੀ ਮਿਸਾਲ ਪੇਸ਼ ਕਰਦਿਆਂ ਸਮੁੱਚੀ ਲੋਕਾਈ ਨੂੰ ਸੱਚਾਈ, ਸ਼ਾਂਤੀ, ਪ੍ਰਮਾਤਮਾ ਦੀ ਭਗਤੀ ਕਰਨ ਅਤੇ ਗੁਰਮਤਿ ਗਿਆਨ ਦੇ ਧਾਰਨੀ ਹੋਣ ਦਾ ਸੰਦੇਸ਼ ਵੰਡਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਮਾਨਵੀ ਏਕਤਾ, ਆਲਮੀ ਭਰਾਤਰੀਭਾਵ, ਨਿਰਸਵਾਰਥ, ਨਿਆਂ, ਦਇਆ ਅਤੇ ਸੱਚ ਦੇ ਮਾਰਗ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਆਪਣੇ ਜੀਵਨ ਵਿਚ ਢਾਲਣਾ ਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੈ।

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …