
ਰਾਮਪੁਰਹਾਟ (ਪੱਛਮੀ ਬੰਗਾਲ), 24 ਮਾਰਚ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਹੈ ਕਿ ਰਾਮਪੁਰਹਾਟ ਹਿੰਸਾ ਮਾਮਲੇ ਦੇ ਮਸ਼ਕੂਕਾਂ ਜੇ ਆਤਮਸਮਰਪਣ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਲੱਭ ਕੇ ਗ੍ਰਿਫਤਾਰ ਕੀਤਾ ਜਾਵੇਗਾ। ਪੁਲੀਸ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਨੂੰ ਯਕੀਨੀ ਬਣਾਏਗੀ। ਬੈਨਰਜੀ ਨੇ ਅੱਜ ਬੋਗਤੁਈ ਪਿੰਡ ਦਾ ਦੌਰਾ ਕੀਤਾ, ਜਿੱਥੇ ਮੰਗਲਵਾਰ ਨੂੰ ਅੱਠ ਲੋਕਾਂ ਨੂੰ ਕਥਿਤ ਤੌਰ ‘ਤੇ ਜ਼ਿੰਦਾ ਸਾੜ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਵਾਅਦਾ ਕੀਤਾ।
Source link