
ਨਵੀਂ ਦਿੱਲੀ—ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਭਾਵ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੇਰਲ ਅਤੇ ਆਪਣੇ ਸੰਸਦੀ ਖੇਤਰ ਵਾਇਨਾਡ ਦੇ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪੈਦਾ ਹੋਈ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਸਹਾਇਤਾ ਦੀ ਮੰਗ ਕੀਤੀ।
ਦੱਸ ਦੇਈਏ ਕਿ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਤੋਂ ਕੇਰਲ ਦੇ ਵਾਇਨਾਡ ‘ਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਗੰਭੀਰ ਰੂਪ ‘ਚ ਜ਼ਖਮੀ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਪੀ. ਐੱਮ. ਨੇ ਆਫਤ ਦਾ ਪ੍ਰਭਾਵ ਘੱਟ ਕਰਨ ਲਈ ਹਰ ਸੰਭਵ ਸਹਾਇਤਾ ਪੀੜਤਾ ਨੂੰ ਦੇਣ ਦਾ ਭਰੋਸਾ ਦਿੱਤਾ ਹੈ।