Home / Punjabi News / ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ’ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ ਧਮਕੀ ਦੇ ਕੇ 10 ਲੱਖ ਦੀ ਫਿਰੌਤੀ ਮੰਗੀ

ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਂ ’ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੂੰ ਧਮਕੀ ਦੇ ਕੇ 10 ਲੱਖ ਦੀ ਫਿਰੌਤੀ ਮੰਗੀ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 22 ਜੂਨ

ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਨੂੰ ਧਮਕੀ ਦੇ ਕੇ ਫਿਰੌਤੀ ਮੰਗੀ ਗਈ ਹੈ। ਪੁਲੀਸ ਨੇ ਇਸ ਸਬੰਧ ਵਿਚ ਥਾਣਾ ਕੰਟੋਨਮੈਂਟ ਵਿਖੇ ਕੇਸ ਦਰਜ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਦੀ ਆਡੀਓ ਸ੍ਰੀ ਸੋਨੀ ਨੇ ਪੁਲੀਸ ਨੂੰ ਸੌਂਪੀ ਦਿੱਤੀ ਹੈ। ਧਮਕੀ ਦੇਣ ਵਾਲਾ ਇਹ ਅਣਪਛਾਤਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸ ਰਿਹਾ ਹੈ ਅਤੇ ਦਸ ਲੱਖ ਰੁਪਏ ਫਿਰੌਤੀ ਮੰਗੀ ਹੈ। ਸ੍ਰੀ ਸੋਨੀ ਚਰਨਜੀਤ ਸਿੰਘ ਚੰਨੀ ਸਰਕਾਰ ਵੇਲੇ ਉਪ ਮੁੱਖ ਮੰਤਰੀ ਸਨ। ਉਹ ਸੀਨੀਅਰ ਕਾਂਗਰਸੀ ਆਗੂ ਹਨ। ਇਸ ਤੋਂ ਪਹਿਲਾਂ ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਕੋਲੋਂ ਵੀ 18 ਜੂਨ ਨੂੰ ਇਸੇ ਤਰ੍ਹਾਂ ਅਣਪਛਾਤੇ ਵਿਅਕਤੀ ਵੱਲੋਂ ਧਮਕੀ ਭਰਿਆ ਫੋਨ ਕਰਕੇ ਫਿਰੌਤੀ ਮੰਗੀ ਗਈ ਸੀ ।


Source link

Check Also

ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ: ਸ਼ਾਹ

ਬਾਰਾਮੂਲਾ, 5 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਉਹ …