Home / Punjabi News / ਲਾਹੌਰ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਭਾਰਤੀ ਸਿੱਖ ਜਥਾ ਪਾਕਿਸਤਾਨ ਤੋਂ ਵਤਨ ਪਰਤਿਆ

ਲਾਹੌਰ ’ਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਭਾਰਤੀ ਸਿੱਖ ਜਥਾ ਪਾਕਿਸਤਾਨ ਤੋਂ ਵਤਨ ਪਰਤਿਆ

ਦਿਲਬਾਗ ਸਿੰਘ ਗਿੱਲ

ਅਟਾਰੀ, 30 ਜੂਨ

ਪਾਕਿਸਤਾਨ ਸਥਿਤ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਕੇ ਲਈ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭੂਪਿੰਦਰ ਸਿੰਘ ਭਲਵਾਨ ਦੀ ਅਗਵਾਈ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਵਾਤਨ ਵਾਪਸੀ ਮੌਕੇ ਅਟਾਰੀ ਸਰਹੱਦ ਦੇ ਬਾਹਰ ਗੱਲਬਾਤ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਪਾਰਟੀ ਲੀਡਰ ਦਰਸ਼ਨ ਸਿੰਘ ਰੋਸ਼ਨਵਾਲਾ ਦੱਸਿਆ ਕਿ ਲਾਹੌਰ ਵਿਖੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਉਨ੍ਹਾਂ ਦੀ ਸਮਾਧ ਨੇੜੇ ਗਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੀ ਸਮਾਧ ਵਿਖੇ 27 ਜੂਨ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਏ ਅਤੇ 29 ਜੂਨ ਨੂੰ ਭੋਗ ਪਾਏ।

ਇਸ ਉਪਰੰਤ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਮੁੱਖ ਸਮਾਗਮ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਮੌਕੇ ਪਾਕਿਸਤਾਨ ਔਕਾਫ਼ ਬੋਰਡ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਭਾਰਤੀ ਸਿੱਖ ਜਥੇ ਦੇ ਆਗੂਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਸ੍ਰੀ ਦਰਸ਼ਨ ਸਿੰਘ ਰੋਸ਼ਨਵਾਲਾ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੌਰਾਨ ਭਾਰਤੀ ਸਿੱਖ ਜਥੇ ਨੇ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਰਾਵਲਪਿੰਡੀ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਸਥਾਨਕ ਗੁਰਦੁਆਰਿਆਂ ਸਮੇਤ), ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ), ਗੁਰਦੁਆਰਾ ਰੋੜੀ ਸਾਹਿਬ (ਐਮਨਾਬਾਦ), ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਚੂਨਾ ਮੰਡੀ, ਗੁਰਦੁਆਰਾ ਭਾਈ ਤਾਰੂ ਸਿੰਘ (ਸ਼ਹੀਦੀ ਸਥਾਨ), ਗੁਰਦੁਆਰਾ ਸਿੰਘ-ਸਿੰਘਣੀਆਂ, ਲਾਹੌਰ ਦੇ ਦਰਸ਼ਨ ਦੀਦਾਰ ਕੀਤੇ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਸਿੱਖ ਜਥੇ ਦੀ ਸੁਰੱਖਿਆ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।


Source link

Check Also

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ

ਸ਼ਿਮਲਾ, 7 ਅਕਤੂਬਰ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਭਾਰਤ-ਚੀਨ ਸਰਹੱਦ ਦੇ ਨਾਲ ਡਰੋਨ ਦੇਖੇ …