
ਲੁਧਿਆਣਾ: ਲੁਧਿਆਣਾ ਵਿਚ ਅੱਜ ਇਕ ਫੈਕਟਰੀ ਨੂੰ ਲੱਗੀ ਭਿਆਨਕ ਅੱਗ ਕਾਰਨ ਕਾਫੀ ਨੁਕਸਾਨ ਹੋ ਗਿਆ| ਇਹ ਘਟਨਾ ਟਰਾਂਸਪੋਰਟ ਨਗਰ ਦੀ ਹੈ, ਜਿਥੇ ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਵਲੋਂ ਇਸ ਅੱਗ ਨੂੰ ਕਾਬੂ ਕੀਤਾ ਗਿਆ|
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਲੁਧਿਆਣਾ ਵਿਚ ਇਕ ਟੈਕਸਟਾਈਲ ਫੈਕਟਰੀ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ|