ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਦੋ ਉਮੀਦਵਾਰਾਂ ’ਚੋਂ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਆਨੰਦ਼ਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਪੰਜਾਬ ’ਚ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਜਿਸ ’ਚ ਜਲੰਧਰ ਤੋਂ ਆਪ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ’ਚ ਸ਼ਾਮਲ ਹੋ ਗਏ ਸਨ। ਅੱਜ ਐਲਾਨੇ ਉਮੀਦਵਾਰਾਂ ਨਾਲ ‘ਆਪ’ ਦੇ ਪੰਜਾਬ ’ਚ ਉਮੀਦਵਾਰਾਂ ਦੀ ਕੁੱਲ ਗਿਣਤੀ ਨੌਂ ਹੋ ਗਈ ਹੈ।
The post ਲੋਕ ਸਭਾ ਚੋਣਾਂ: ‘ਆਪ’ ਨੇ ਪੰਜਾਬ ’ਚ ਦੋ ਉਮੀਦਵਾਰ ਐਲਾਨੇ appeared first on Punjabi Tribune.
Source link