ਇਕਬਾਲ ਸਿੰਘ ਸ਼ਾਂਤ
ਲੰਬੀ, 19 ਜੂਨ
ਇਸ ਹਲਕੇ ਦੇ ਪਿੰਡ ਰੱਤਾ ਟਿੱਬਾ ਨੇੜੇ ਅੱਜ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਰਾਹ ਜਾਂਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਕਰੀਬ 21 ਸਾਲਾ ਵਿਸ਼ਾਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਗੱਦਾਡੋਬ (ਜ਼ਿਲ੍ਹਾ ਫਾਜ਼ਿਲਕਾ) ਵਜੋਂ ਹੋਈ ਹੈ। ਘਟਨਾ ਸਮੇਂ ਨੌਜਵਾਨ ਵਿਸ਼ਾਲ ਮੋਟਰਸਾਈਕਲ ਉੱਪਰ ਰੱਤਾ ਟਿੱਬਾ ਤੋਂ ਪਿੰਡ ਮੋਹਲਾਂ ਵੱਲ ਜਾ ਰਿਹਾ ਸੀ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਹਤਿਆਰੇ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਣ ‘ਤੇ ਥਾਣਾ ਕਬਰਵਾਲਾ ਦੇ ਮੁਖੀ ਰਣਜੀਤ ਸਿੰਘ ਪੁਲੀਸ ਅਮਲੇ ਸਮੇਤ ਮੌਕੇ ‘ਤੇ ਪੁੱਜ ਗਏ। ਮ੍ਰਿਤਕ ਦੇ ਵਾਰਸ ਵੀ ਘਟਨਾ ਵਾਲੀ ਜਗ੍ਹਾ ‘ਤੇ ਪੁੱਜ ਗਏ। ਮ੍ਰਿਤਕ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਮਜ਼ਦੂਰੀ ਕਰਦਾ ਸੀ।
The post ਲੰਬੀ: ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ ਕੀਤੀ appeared first on Punjabi Tribune.
Source link