
ਚੰਡੀਗੜ੍ਹ : ਸੀਨੀਅਰ ਆਈ.ਏ.ਐਸ ਅਧਿਕਾਰੀ ਸ੍ਰੀ ਵਰੁਣ ਰੂਜ਼ਮ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਸੂਚਨਾ ਤੇ ਲੋੰਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ।
ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸ੍ਰੀ ਵਰੁਣ ਰੂਜ਼ਮ 2004 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ। ਮੌਜੂਦਾ ਡਿਊਟੀ ਤੋਂ ਪਹਿਲਾਂ ਉਹ ਜਿਲ੍ਹਾ ਮੁਕਤਸਰ, ਐਸ.ਏ.ਐਸ ਨਗਰ ਮੋਹਾਲੀ, ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਰੂਜ਼ਮ ਨੇ ਆਪਣੀ ਪੜ੍ਹਾਈ ਪੰਜਾਬ ਇੰਜੀਨਿਆਰਿੰਗ ਕਾਲਜ਼ ਚੰਡੀਗੜ੍ਹ ਤੋਂ ਬੈਚੂਲਰ ਆਫ ਇੰਜੀਨਿਆਰਿੰਗ ਕਰਕੇ ਪੂਰੀ ਕੀਤੀ। ਸ੍ਰੀ ਰੂਜ਼ਮ ਖਿੱਤੇ ਦੇ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦੇ ਹਨ ਉਨ੍ਹਾਂ ਦੇ ਪਿਤਾ ਸ੍ਰੀ ਐਲ.ਆਰ ਰੂਜ਼ਮ ਇਸ ਖਿੱਤੇ ਦੇ ਮੰਨੇ-ਪ੍ਰਮੰਨੇ ਕਾਨੂੰਨਦਾਨ ਹਨ ਜੋ ਸੰਨ 2004 ਵਿੱਚ ਜਿਲ੍ਹਾ ਤੇ ਸੈਸ਼ਨਜ਼ ਜੱਜ ਦੇ ਅਹੁਦੇ ਤੋਂ ਰਿਟਾਇਰ ਹੋਏ। ਇਸ ਉਪੰਰਤ ਸ੍ਰੀ ਐਲ.ਆਰ ਰੂਜ਼ਮ ਨੇ ਸੰਨ 2009 ਤੋਂ 2014 ਤੱਕ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਈ।