ਪੈਰਿਸ, 10 ਅਗਸਤ
ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਅਪੀਲ ’ਤੇ 13 ਅਗਸਤ ਨੂੰ ਫ਼ੈਸਲਾ ਸੁਣਾਏਗੀ। ਕਾਬਿਲੇਗੌਰ ਹੈ ਕਿ 29 ਸਾਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਤੋਂ ਪਹਿਲਾਂ ਓਵਰਵੇਟ (100 ਗ੍ਰਾਮ ਭਾਰ ਵੱਧ) ਹੋਣ ਕਰਕੇ ਅਯੋਗ ਐਲਾਨ ਦਿੱਤਾ ਗਿਆ ਸੀ। ਵਿਨੇਸ਼ ਨੇ ਇਸ ਫੈਸਲੇ ਨੂੰ ਸਾਲਸੀ ਅਦਾਲਤ ਵਿਚ ਚੁਣੌਤੀ ਦਿੰਦਿਆਂ ਕਿਊਬਾ ਦੀ ਪਹਿਲਵਾਨ ਵਾਈ ਗੂਜ਼ਮੈਨ ਲੋਪੇਜ਼ ਨਾਲ ਸਾਂਝੇ ਤੌਰ ’ਤੇ ਚਾਂਦੀ ਦਾ ਤਗ਼ਮਾ ਦਿੱਤੇ ਜਾਣ ਦੀ ਅਪੀਲ ਕੀਤੀ ਸੀ। ਫੋਗਾਟ ਦੀ ਅਪੀਲ ਉੱਤੇ ਸਾਲਸੀ ਕੋਰਟ ਵਿਚ ਸੁਣਵਾਈ ਸ਼ੁੱਕਰਵਾਰ ਦੇਰ ਰਾਤ ਹੀ ਮੁਕੰਮਲ ਹੋ ਗਈ ਸੀ। ਇਸ ਸਬੰਧੀ ਫ਼ੈਸਲਾ ਅੱਜ ਦਿੱਤਾ ਜਾਣਾ ਸੀ। ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਕਿਹਾ ਕਿ ਸਾਲਸੀ ਅਦਾਲਤ ਦਾ ਫੈਸਲਾ 13 ਅਗਸਤ ਨੂੰ ਆਵੇਗਾ। -ਪੀਟੀਆਈ
The post ਵਿਨੇਸ਼ ਫੋਗਾਟ ਦੀ ਅਪੀਲ ’ਤੇ ਸਾਲਸੀ ਅਦਾਲਤ ਦਾ ਫ਼ੈਸਲਾ ਟਲਿਆ appeared first on Punjabi Tribune.
Source link