
ਫ਼ਤਹਿਗੜ੍ਹ ਸਾਹਿਬ, 8 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁੱਝ ਦਿਨ ਤੋਂ ਬਿਮਾਰ ਸਨ ਅਤੇ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਦਾਖ਼ਲ ਸਨ। ਉਨ੍ਹਾਂ ਦੇ ਮੌਤ ਦੀ ਖ਼ਬਰ ਨਾਲ ਜ਼ਿਲ੍ਹੇ ਦੀ ਸਮੂਹ ਅਕਾਲੀ ਲੀਡਰਸ਼ਿਪ ਅਤੇ ਵਰਕਰ ਦੁਖੀ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ, ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਜ਼ਿਲ੍ਹਾ ਜਥੇਦਾਰ ਜਗਦੀਪ ਸਿੰਘ ਚੀਮਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਰਬੰਸ ਸਿੰਘ ਬਡਾਲੀ, ਸ਼੍ਰੋਮਣੀ ਕਮੇਟੀ ਮੈਬਰ ਭਾਈ ਰਵਿੰਦਰ ਸਿੰਘ ਖਾਲਸਾ, ਕਰਮਜੀਤ ਸਿੰਘ ਭਗੜ੍ਹਾਣਾ, ਕੈਪਟਨ ਜਸਵੰਤ ਸਿੰਘ ਬਾਜਵਾ, ਵਿੱਕੀ ਮਿੱਤਲ, ਕੁਲਜੀਤ ਸਿੰਘ ਨਰੈਣਗੜ੍ਹ, ਨਿਰਭੈ ਸਿੰਘ ਵਿਰਕ ਅਤੇ ਪਰਮਜੀਤ ਸਿੰਘ ਖਨਿਆਣ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੌਤ ਨਾਲ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
Source link