
ਨਵੀਂ ਦਿੱਲੀ, 27 ਜਨਵਰੀ
ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਹਿੰਸਾ ਤੋਂ ਇਕ ਦਿਨ ਬਾਅਦ ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਕਦੇ ਨਹੀਂ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਦਰਵਾਜ਼ੇ ਬੰਦ ਹਨ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਗਿਆ ਹੈ ਕਿ ਜਦੋਂ ਵੀ ਗੱਲਬਾਤ ਕਰਨ ਦਾ ਫੈਸਲਾ ਲਿਆ ਜਾਂਦਾ ਹੈ ਤਾਂ ਇਸ ਬਾਰੇ ਪਹਿਲਾਂ ਸੂਚਿਤ ਕੀਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਜਦੋਂ ਇਹ ਪੁੱਛਿਆ ਗਿਆ ਕੀ ਹੁਣ ਕਿਸਾਨਾਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਹੋ ਗਏ ਹਨ ਤਾਂ ਉਨ੍ਹਾਂ ਕਿਹਾ, “ਅਸੀਂ ਕਦੇ ਨਹੀਂ ਕਿਹਾ ਕਿ ਗੱਲਬਾਤ ਲਈ ਦਰਵਾਜ਼ੇ ਬੰਦ ਹਨ। ਕੀ ਤੁਸੀਂ ਸੁਣਿਆ ਹੈ। ਜਦੋਂ ਵੀ ਗੱਲਬਾਤ ਕੀਤੀ ਜਾਂਦੀ ਹੈ ਤਾਂ ਅਸੀਂ ਤੁਹਾਨੂੰ ਦੱਸ ਦੇਵਾਂਗੇ।”