Home / Punjabi News / ਸ਼ਿਵਾਜੀ ਬੁੱਤ ਮਾਮਲਾ: ਠੇਕੇਦਾਰ ਅਤੇ ਸਲਾਹਕਾਰ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿਚ ਭੇਜਿਆ

ਸ਼ਿਵਾਜੀ ਬੁੱਤ ਮਾਮਲਾ: ਠੇਕੇਦਾਰ ਅਤੇ ਸਲਾਹਕਾਰ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿਚ ਭੇਜਿਆ

ਮੁੰਬਈ, 5 ਸਤੰਬਰ
ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੀ ਇੱਕ ਸਥਾਨਕ ਅਦਾਲਤ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੂਰਤੀਕਾਰ-ਠੇਕੇਦਾਰ ਜੈਦੀਪ ਆਪਟੇ ਅਤੇ ਢਾਂਚਾ ਸਲਾਹਕਾਰ ਚੇਤਨ ਪਾਟਿਲ ਨੂੰ ਵੀਰਵਾਰ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਾਟਿਲ ਨੂੰ 30 ਅਗਸਤ ਨੂੰ ਕੋਲਹਾਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਕਿ ਆਪਟੇ ਨੂੰ ਘਟਨਾ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੇ ਜਾਣ ਤੋਂ ਲਗਭਗ 10 ਦਿਨ ਬਾਅਦ ਬੁੱਧਵਾਰ ਰਾਤ ਨੂੰ ਠਾਣੇ ਜ਼ਿਲ੍ਹੇ ਦੇ ਕਲਿਆਣ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਜ਼ਿਲ੍ਹੇ ਦੀ ਮਾਲਵਾਨ ਤਹਿਸੀਲ ਦੇ ਰਾਜਕੋਟ ਕਿਲ੍ਹੇ ਵਿੱਚ ਮਰਾਠਾ ਯੋਧਾ ਛਤਰਪਤੀ ਸ਼ਿਵਾਜੀ ਮਹਾਰਾਜ ਦੀ 35 ਫੁੱਟ ਉੱਚਾ ਬੁੱਤ 26 ਅਗਸਤ ਨੂੰ ਡਿੱਗ ਗਿਆ ਸੀ। ਇਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੀਬ ਨੌਂ ਮਹੀਨੇ ਪਹਿਲਾਂ ਕੀਤਾ ਸੀ।
ਸਿੰਧੂਦੁਰਗ ਪੁਲੀਸ ਨੇ ਪਿਛਲੇ ਮਹੀਨੇ ਮੂਰਤੀ ਡਿੱਗਣ ਦੇ ਮਾਮਲੇ ਵਿੱਚ ਲਾਪਰਵਾਹੀ ਅਤੇ ਹੋਰ ਅਪਰਾਧਾਂ ਨਾਲ ਸਬੰਧਤ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ ਦੇ ਤਹਿਤ ਆਪਟੇ ਅਤੇ ਪਾਟਿਲ ਦੇ ਖ਼ਿਲਾਫ਼ ਐਫ਼ਆਈਆਰ ਦਰਜ ਕੀਤੀ ਸੀ। –ਪੀਟੀਆਈ

The post ਸ਼ਿਵਾਜੀ ਬੁੱਤ ਮਾਮਲਾ: ਠੇਕੇਦਾਰ ਅਤੇ ਸਲਾਹਕਾਰ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿਚ ਭੇਜਿਆ appeared first on Punjabi Tribune.


Source link

Check Also

ਨੋਏਲ ਟਾਟਾ ਬਣੇ ਟਾਟਾ ਟਰੱਸਟ ਦੇ ਚੇਅਰਮੈਨ → Ontario Punjabi News

ਰਤਨ ਟਾਟਾ ਦੀ ਮੌਤ ਤੋਂ ਬਾਅਦ ਸਮੂਹ ਦੇ ਸਭ ਤੋਂ ਵੱਡੇ …