ਨਵੀਂ ਦਿੱਲੀ— ਦਿੱਲੀ ਦੇ ਮੁਖਰਜੀ ਇਲਾਕੇ ਵਿਚ ਬੀਤੇ ਦਿਨੀਂ ਪੁਲਸ ਵਲੋਂ ਇਕ ਸਿੱਖ ਟੈਂਪੂ ਡਰਾਈਵਰ ਅਤੇ ਉਸ ਦੇ ਨਾਬਾਲਗ ਬੇਟੇ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਮਾਮਲਾ ਦਿੱਲੀ ਹਾਈ ਕੋਰਟ ਪਹੁੰਚ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਦਿੱਲੀ ਪੁਲਸ ਨੂੰ ਆਦੇਸ਼ ਦਿੱਤਾ ਹੈ ਕਿ ਇਸ ਮਾਮਲੇ ਦੀ 4 ਹਫਤਿਆਂ ਦੇ ਅੰਦਰ ਜਾਂਚ ਪੂਰੀ ਕੀਤੀ ਜਾਵੇ। ਦਿੱਲੀ ਹਾਈ ਕੋਰਟ 2 ਸਤੰਬਰ, 2019 ਨੂੰ ਮਾਮਲੇ ਦੀ ਸੁਣਵਾਈ ਕਰੇਗਾ। ਓਧਰ ਦਿੱਲੀ ਪੁਲਸ ਨੇ ਕੋਰਟ ‘ਚ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ 10 ਪੁਲਸ ਕਰਮਚਾਰੀਆਂ ਨੂੰ ਅਨੁਸ਼ਾਸਨ ਭੰਗ ਕਰਨ ਕਰ ਕੇ ਦੂਜੇ ਪੁਲਸ ਥਾਣੇ ‘ਚ ਟਰਾਂਸਫਰ ਕਰ ਦਿੱਤਾ ਗਿਆ ਹੈ। ਦਿੱਲੀ ਪੁਲਸ ਨੇ ਇਹ ਵੀ ਕਿਹਾ ਹੈ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁਖਰਜੀ ਇਲਾਕੇ ਵਿਚ 17 ਜੂਨ ਨੂੰ ਟੈਂਪੂ ਡਰਾਈਵਰ ਸਬਰਜੀਤ ਸਿੰਘ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਕੁੱਟਮਾਰ ਕੀਤੀ ਗਈ ਸੀ। ਇਸ ਮਾਮਲੇ ਵਿਚ ਪੁਲਸ ਨੇ ਕਾਰਵਾਈ ਕਰਦੇ ਹੋਏ 3 ਪੁਲਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਪੁਲਸ ਦੀ ਗੱਡੀ ਨਾਲ ਟੈਂਪੂ ਟਕਰਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਅਧਿਕਾਰੀ ਭੜਕ ਗਏ ਸਨ ਅਤੇ ਕੁੱਟਮਾਰ ਕੀਤੀ ਗਈ। ਡਰਾਈਵਰ ਨੇ ਵੀ ਪੁਲਸ ਵਾਲੇ ਨੂੰ ਕਿਰਪਾਨ ਕੱਢ ਕੇ ਧਮਕਾਇਆ ਸੀ, ਜਿਸ ਤੋਂ ਬਾਅਦ ਪੁਲਸ ਵਾਲੇ ਨੇ ਆਪਣੇ ਬਾਕੀ ਸਾਥੀਆਂ ਨੂੰ ਬੁਲਾਇਆ ਸੀ ਤਾਂ ਜੋ ਡਰਾਈਵਰ ਨੂੰ ਕਾਬੂ ਕੀਤਾ ਜਾ ਸਕੇ। ਪੁਲਸ ਨੇ ਪਿਸਤੌਲ ਨਾਲ ਦੋਹਾਂ ਨੂੰ ਡਰਾਇਆ, ਧਮਕਾਇਆ ਅਤੇ ਕੁੱਟਮਾਰ ਵੀ ਕੀਤੀ। ਇਸ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਕਈ ਜੱਥੇਬੰਦੀਆਂ ਸਿੱਖ ਡਰਾਈਵਰ ਦੇ ਹੱਕ ‘ਚ ਨਿੱਤਰ ਗਈਆਂ।
Check Also
ਟੀ-20: ਭਾਰਤ ਵੱਲੋਂ ਬੰਗਲਾਦੇਸ਼ ਨੂੰ ਜਿੱਤ ਲਈ 298 ਦੌੜਾਂ ਦਾ ਟੀਚਾ
ਹੈਦਰਾਬਾਦ, 12 ਅਕਤੂਬਰ ਇੱਥੇ ਖੇਡੇ ਜਾ ਰਹੇ ਟੀ 20 ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ …