Home / Punjabi News / ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਨਵੀਂ ਦਿੱਲੀ, 14 ਸਤੰਬਰ
ਉੱਘੇ ਮਾਰਕਸਵਾਦੀ ਆਗੂ ਅਤੇ ਸੀਪੀਆਈ (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੂੰ ਅੱਜ ਇੱਥੇ ਪਾਰਟੀ ਹੈੱਡਕੁਆਰਟਰ ਏਕੇਜੀ ਭਵਨ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਅੱਜ ਸਵੇਰੇ ‘ਲਾਲ ਸਲਾਮ’ ਦੇ ਨਾਅਰਿਆਂ ਵਿਚਾਲੇ ਯੇਚੁਰੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ ਲਿਆਂਦੀ ਗਈ ਜੋ ਕਿ ਸੀਪੀਆਈ (ਐੱਮ) ਦੇ ਲਾਲ ਝੰਡੇ ਵਿੱਚ ਲਿਪਟੀ ਹੋਈ ਸੀ। ਇਸ ਦੌਰਾਨ ਪਾਰਟੀ ਦੇ ਆਗੂਆਂ ਪੋਲਿਟ ਬਿਊਰੋ ਮੈਂਬਰ ਪ੍ਰਕਾਸ਼ ਕਰਾਤ, ਬਰਿੰਦਾ ਕਰਾਤ, ਪੀ ਵਿਜਯਨ ਅਤੇ ਐੱਮਏ ਬੇਬੀ ਤੋਂ ਇਲਾਵਾ ਪਾਰਟੀ ਦੇ ਹੋਰ ਆਗੂਆਂ ਨੇ ਯੇਚੁਰੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਵੀ ਕਾਂਗਰਸ ਪਾਰਟੀ ਦੇ ਹੋਰ ਆਗੂਆਂ ਨਾਲ ਏਕੇਜੀ ਭਵਨ ਪਹੁੰਚ ਕੇ ਯੇਚੁਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਯੇਚੁਰੀ ਦੀ ਪਤਨੀ ਸੀਮਾ ਚਿਸ਼ਤੀ ਨਾਲ ਵੀ ਅਫ਼ਸੋਸ ਜ਼ਾਹਿਰ ਕੀਤਾ। ਆਮ ਆਦਮੀ ਪਾਰਟੀ ਦੇ ਆਗੂਆਂ ਮਨੀਸ਼ ਸਿਸੋਦੀਆ ਤੇ ਸੰਜੇ ਤੋਂ ਇਲਾਵਾ ਐੱਨਸੀਪੀ (ਐੱਸਪੀ) ਦੇ ਪ੍ਰਧਾਨ ਸ਼ਰਦ ਪਵਾਰ ਅਤੇ ਆਰਜੇਡੀ ਦੇ ਸੰਸਦ ਮੈਂਬਰ ਮਨੋਜ ਝਾਅ ਨੇ ਵੀ ਯੇਚੁਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪਰੰਤ ਯੇਚੁਰੀ ਦੀ ਮ੍ਰਿਤਕ ਦੇਹ ਏਮਜ਼ ਵਿੱਚ ਖੋਜ ਕਾਰਜਾਂ ਲਈ ਦਾਨ ਕਰ ਦਿੱਤੀ ਗਈ। -ਪੀਟੀਆਈ

The post ਸੀਪੀਆਈ (ਐੱਮ) ਆਗੂ ਸੀਤਾਰਾਮ ਯੇਚੁਰੀ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ appeared first on Punjabi Tribune.


Source link

Check Also

ਨੋਏਲ ਟਾਟਾ ਬਣੇ ਟਾਟਾ ਟਰੱਸਟ ਦੇ ਚੇਅਰਮੈਨ → Ontario Punjabi News

ਰਤਨ ਟਾਟਾ ਦੀ ਮੌਤ ਤੋਂ ਬਾਅਦ ਸਮੂਹ ਦੇ ਸਭ ਤੋਂ ਵੱਡੇ …