Home / World / Punjabi News / ਸੁਖਬੀਰ ਨਾਲ ਹੁਣ ਕੋਈ ਸਮਝੌਤਾ ਨਹੀਂ ਕਰਾਂਗੇ : ਢੀਂਡਸਾ

ਸੁਖਬੀਰ ਨਾਲ ਹੁਣ ਕੋਈ ਸਮਝੌਤਾ ਨਹੀਂ ਕਰਾਂਗੇ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਬਗ਼ਾਵਤ ਕਰ ਚੁੱਕੇ ਢੀਂਡਸਾ ਪਰਿਵਾਰ ਨੂੰ ਪੰਜਾਬ ਵਿਚੋਂ ਲੋਕਾਂ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਮਿਲ ਰਹੇ ਸਮਰਥਨ ਤੇ ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਅਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ। ਢੀਂਡਸਾ ਨੇ ਕਿਹਾ ਕਿ ਢੀਂਡਸਾ ਪਰਵਾਰ ਅਪਣੇ ਮਿਸ਼ਨ ‘ਸਿਧਾਂਤਾਂ ਦੀ ਲੜਾਈ’ ਨਾਲ ਕੋਈ ਸਮਝੌਤਾ ਨਹੀਂ ਕਰੇਗਾ, ਸ਼੍ਰੋਮਣੀ ਅਕਾਲੀ ਦਲ ਦਾ ਪੰਚ ਪ੍ਰਧਾਨੀ ਸਿਧਾਂਤ ਸੀ, ਜਿਸ ਤੋਂ ਅਕਾਲੀ ਦਲ ਤਾਨਾਸ਼ਾਹੀ ਕਰ ਕੇ ਭਟਕ ਗਿਆ। ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਢੀਂਡਸਾ ਨੇ ਕਿਹਾ ਕਿ ਅਸੀਂ ਨਿੱਜੀ ਮੁਫਾਦਾਂ ਦੀ ਲੜਾਈ ਨਹੀਂ ਲੜਦੇ ਇਸ ਲਈ ਸੁਖਬੀਰ ਸਿੰਘ ਬਾਦਲ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਹੀ ਪਾਰਟੀਆਂ ਦੇ ਆਗੂਆਂ ਨੂੰ ਨਾਲ ਲੈ ਕੇ ਸਿਧਾਂਤਾਂ ਦੀ ਲੜਾਈ ਜਾਰੀ ਰੱਖਣਗੇ। ਢੀਂਡਸਾ ਕਿਹਾ ਕਿ ਸਰਨਾ ਭਰਾਵਾਂ ਤੇ ਹੋਰ ਟਕਸਾਲੀਆਂ ਵੱਲੋਂ 18 ਜਨਵਰੀ ਨੂੰ ਦਿੱਲੀ ਵਿਖੇ ਰੱਖੀ ਗਈ ਰੈਲੀ ਵਿਚ ਉਹ ਜ਼ਰੂਰ ਸ਼ਾਮਲ ਹੋਣਗੇ ਤੇ ਦਿੱਲੀ ਚੋਣਾਂ ਵਿਚ ਕਿਸੇ ਵੀ ਪਾਰਟੀ ਦਾ ਸਮਰਥਨ ਕਰਨ ਸਬੰਧੀ ਸਾਰੇ ਆਗੂਆਂ ਦੀ ਸਹਿਮਤੀ ਨਾਲ ਫ਼ੈਸਲਾ ਕੀਤਾ ਜਾਵੇਗਾ। ਪਰਿਵਾਰ ਉਪਰ ਕਾਂਗਰਸ ਨਾਲ ਮਿਲੀਭੁਗਤ ਦੇ ਲੱਗ ਰਹੇ ਦੋਸ਼ਾਂ ਤੋਂ ਸਪੱਸ਼ਟ ਇਨਕਾਰ ਕਰਦਿਆਂ ਕਿਹਾ ਬਰਗਾੜੀ ਬੇਅਬਦੀ ਕਾਂਡ ‘ਤੇ ਅੱਜ ਤੱਕ ਕੋਈ ਕਾਰਵਾਈ ਨਾ ਹੋਣਾ ਸਾਬਤ ਕਰਦਾ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਆਪਸ ਵਿਚ ਮਿਲੇ ਹੋਏ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾ ਰਹੇ ਹਨ ।

Check Also

ਕਿਸਾਨ ਵਲੋਂ ਕੀਤੀ ਖ਼ੁਦਕੁਸ਼ੀ ਦਾ ਵੀ ਪ੍ਰਸ਼ਾਸਨ ‘ਤੇ ਨਹੀਂ ਕੋਈ ਅਸਰ, ਅਜੇ ਵੀ ਖੇਤਾਂ ਦਾ ਬੁਰਾ ਹਾਲ

ਫਾਜ਼ਿਲਕਾ ਦੇ ਵਿਧਾਨਸਭਾ ਹਲਕਾ ਬਲੂਆਣਾ ਦੇ ਕਈ ਦਰਜਨ ਪਿੰਡ ਅੱਜ ਵੀ ਪਾਣੀ ਦੀ ਮਾਰ ਹੇਠ …

%d bloggers like this: