Home / Punjabi News / ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਨੇ ਸਰਵੇਖਣ ਦਾ ਕੰਮ ਰੋਕਿਆ

ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਨੇ ਸਰਵੇਖਣ ਦਾ ਕੰਮ ਰੋਕਿਆ

ਵਾਰਾਨਸੀ(ਯੂਪੀ), 24 ਜੁਲਾਈ
ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਭਾਰਤੀ ਪੁਰਾਤਤਵ ਵਿਭਾਗ ਦੀ ਟੀਮ ਨੇ ਵਾਰਾਨਸੀ ਵਿੱਚ ਕਾਸ਼ੀ ਵਿਸ਼ਵਨਾਥ ਮੰਦਰ ਦੇ ਬਿਲਕੁਲ ਨਾਲ ਗਿਆਨਵਾਪੀ ਮਸਜਿਦ ਅਹਾਤੇ ਵਿੱਚ ਚੱਲ ਰਿਹਾ ਸਰਵੇਖਣ ਦਾ ਕੰਮ ਰੋਕ ਦਿੱਤਾ ਹੈ। ਵਾਰਾਨਸੀ ਦੇ ਡਿਵੀਜ਼ਨ ਕਮਿਸ਼ਨਰ ਕੌਸ਼ਲ ਰਾਜ ਸ਼ਰਮਾ ਨੇ ਕਿਹਾ ਕਿ ਸਰਵਉੱਚ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਸਰਵੇਖਣ ਦਾ ਕੰਮ ਰੋਕ ਦਿੱੱਤਾ ਹੈ। ਦੱਸ ਦੇਈਏ ਕਿ ਵਾਰਾਨਸੀ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਦੀ 30 ਮੈਂਬਰੀ ਟੀਮ ਅੱਜ ਸਵੇਰੇ ਸੱਤ ਵਜੇ ਦੇ ਕਰੀਬ ਗਿਆਨਵਾਪੀ ਅਹਾਤੇ ਵਿਚ ਦਾਖ਼ਲ ਹੋਈ ਸੀ। ਇਸ ਕਾਨੂੰਨੀ ਵਿਵਾਦ ਵਿੱਚ ਹਿੰਦੂ ਪਟੀਸ਼ਨਰਾਂ ਵੱਲੋਂ ਪੇਸ਼ ਵਕੀਲਾਂ ’ਚੋਂ ਇਕ ਸੁਭਾਸ਼ ਨੰਦਨ ਚਤੁਰਵੇਦੀ ਨੇ ਮਸਜਿਦ ਅਹਾਤੇ ਵਿਚੋਂ ਬਾਹਰ ਆਉਂਦਿਆਂ ਕਿਹਾ ਕਿ ਸਰਵੇਖਣ ਦਾ ਕੰਮ ਚਾਰ ਘੰਟਿਆਂ ਦੇ ਕਰੀਬ ਚੱਲਿਆ ਤੇ ਇਸ ਦੌਰਾਨ ਪੂਰੇ ਅਹਾਤੇ ਦਾ ਨਿਰੀਖਣ ਕੀਤਾ ਗਿਆ ਤੇ ਚਾਰ ਕੋਨਿਆਂ ’ਤੇ ਚਾਰ ਟੀਮਾਂ ਤਾਇਨਾਤ ਕੀਤੀਆਂ ਗਈਆਂ। ਚਤੁਰਵੇਦੀ ਨੇ ਕਿਹਾ ਕਿ ਅਹਾਤੇ ਵਿਚਲੇ ਪੱਥਰਾਂ ਤੇ ਇੱਟਾਂ ਦੀ ਵੀ ਪੜਚੋਲ ਕੀਤੀ ਗਈ। -ਪੀਟੀਆਈ

The post ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਏਐੱਸਆਈ ਨੇ ਸਰਵੇਖਣ ਦਾ ਕੰਮ ਰੋਕਿਆ appeared first on punjabitribuneonline.com.


Source link

Check Also

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ‘ਤੇ ਡੌਨਲਡ ਟਰੰਪ ਨੇ ਕਹੀ ਇਹ ਗੱਲ

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ …