
ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੁਰੱਖਿਆ ਫੋਰਸ ਨੇ ਅਪਰੇਸ਼ਨ ਕਾਸੋ ਸ਼ੁਰੂ ਕੀਤਾ। ਨਾਇਰਾ ਅਤੇ ਤਹਿਬ ਪਿੰਡਾਂ ‘ਚ ਸੁਰੱਖਿਆ ਫੋਰਸ ਵੱਲੋਂ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿਉਂਕਿ ਆਰਮੀ ਨਜ਼ਦੀਕ ਪਿੰਡਾਂ ‘ਚ ਅੱਤਵਾਦੀ ਲੁੱਕੇ ਹੋਣ ਦੀ ਸੂਚਨਾ ਹੈ। ਆਰਮੀ ਨਜ਼ਦੀਕ ਪਿੰਡਾਂ ‘ਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫੌਜ ਵੱਲੋਂ ਘਰ-ਘਰ ਜਾ ਕੇ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਅੱਤਵਾਦੀਆਂ ਨਾਲ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਨਹੀਂ ਹੋ ਸਕਿਆ ਅਤੇ ਨਾ ਹੀ ਗੋਲੀਬਾਰੀ ਦੀ ਕੋਈ ਰਿਪੋਰਟ ਮਿਲੀ ਹੈ।