
ਗੁਰਦਾਸਪੁਰ : ਜਬਰ ਜਨਾਹ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੱਜ ਗੁਰਦਾਸਪੁਰ ਵਿਖੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ| ਇਸ ਦੌਰਾਨ ਮਾਣਯੋਗ ਅਦਾਲਤ ਨੇ ਸੁੱਚਾ ਸਿੰਘ ਲੰਗਾਹ ਦੀ ਜ਼ਮਾਨਤ ਅਰਜ਼ੀ ਨੂੰ ਖਾਰਿਜ ਕਰਦਿਆਂ ਉਨ੍ਹਾਂ ਨੂੰ 28 ਫਰਵਰੀ ਨੂੰ ਮੁੜ ਤੋਂ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ|
ਇਸ ਤੋਂ ਪਹਿਲਾਂ ਪਟਿਆਲਾ ਦੀ ਨਾਭਾ ਜੇਲ੍ਹ ਤੋਂ ਸਖਤ ਸੁਰੱਖਿਆ ਹੇਠ ਸੁੱਚਾ ਸਿੰਘ ਲੰਗਾਹ ਨੂੰ ਗੁਰਦਾਸਪੁਰ ਵਿਖੇ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ| ਬੀਤੀ 8 ਫਰਵਰੀ ਨੂੰ ਸੁੱਚਾ ਸਿੰਘ ਲੰਗਾਹ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਸੀ|