Home / Punjabi News / ਸੂਡਾਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਕਈ ਦੇਸ਼ਾਂ ਨਾਲ ਕੀਤਾ ਜਾ ਰਿਹੈ ਤਾਲਮੇਲ

ਸੂਡਾਨ ’ਚੋਂ ਭਾਰਤੀਆਂ ਨੂੰ ਕੱਢਣ ਲਈ ਕਈ ਦੇਸ਼ਾਂ ਨਾਲ ਕੀਤਾ ਜਾ ਰਿਹੈ ਤਾਲਮੇਲ

ਦਿੱਲੀ, 19 ਅਪਰੈਲ

ਹਿੰਸਾ ਪ੍ਰਭਾਵਿਤ ਸੂਡਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਵੱਖ-ਵੱਖ ਦੇਸ਼ਾਂ ਨਾਲ ਤਾਲਮੇਲ ਕਰ ਰਿਹਾ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਉਸ ਦੇਸ਼ ਦੀ ਸਥਿਤੀ ਗੰਭੀਰ ਹੈ ਅਤੇ ਇਸ ਸਮੇਂ ਲੋਕਾਂ ਦੀ ਆਵਾਜਾਈ ਜੋਖਮ ਭਰੀ ਹੋਵੇਗੀ। ਸੂਡਾਨ ਵਿਚ ਦੇਸ਼ ਦੀ ਫੌਜ ਅਤੇ ਅਰਧ ਸੈਨਿਕ ਬਲਾਂ ਵਿਚਕਾਰ ਪਿਛਲੇ ਛੇ ਦਿਨਾਂ ਤੋਂ ਘਾਤਕ ਲੜਾਈ ਚੱਲ ਰਹੀ ਹੈ, ਜਿਸ ਵਿਚ ਕਥਿਤ ਤੌਰ ‘ਤੇ 100 ਦੇ ਕਰੀਬ ਲੋਕ ਮਾਰੇ ਗਏ ਹਨ। ਦੇਸ਼ ‘ਚ ਖਾਣ ਪੀਣ ਦੀ ਸਮੱਸਿਆ ਪੈਦਾ ਹੋ ਗਈ ਹੈ।


Source link

Check Also

ਭਾਰਤ ਏਸ਼ਿਆਡ ਕ੍ਰਿਕਟ ਦੇ ਫਾਈਨਲ ਵਿੱਚ, ਸ੍ਰੀਲੰਕਾ ਨਾਲ ਹੋਵੇਗੀ ਖਿਤਾਬੀ ਟੱਕਰ

ਹਾਂਗਜ਼ੂ, 24 ਸਤੰਬਰ ਪੂਜਾ ਵਸਤਰਾਕਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ …