ਨਵੀਂ ਦਿੱਲੀ, 22 ਜੂਨ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਉਨ੍ਹਾਂ ਦੀ ਪੇਸ਼ੀ ਦੀ ਤਰੀਕ ਕੁਝ ਹਫ਼ਤਿਆਂ ਲਈ ਵਧਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਸੋਨੀਆ ਗਾਂਧੀ ਨੂੰ ਕੋਵਿਡ ਅਤੇ ਫੇਫੜਿਆਂ ਦੀ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਉਣ ਤੋਂ ਬਾਅਦ ਡਾਕਟਰਾਂ ਨੇ ਹੁਣ ਘਰ ਵਿੱਚ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਅਜਿਹੀ ਹਾਲਤ ਵਿੱਚ ਕਾਂਗਰਸ ਪ੍ਰਧਾਨ ਨੇ ਅੱਜ ਈਡੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜਦੋਂ ਤੱਕ ਉਹ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਹੋ ਜਾਂਦੇ ਉਦੋਂ ਤੱਕ ਉਨ੍ਹਾਂ ਦੀ ਪੇਸ਼ੀ ਦੀ ਤਰੀਕ ਅਗਲੇ ਕੁਝ ਹਫ਼ਤਿਆਂ ਲਈ ਵਧਾਈ ਜਾਵੇ।
Source link