Home / Punjabi News / ਸ੍ਰੀ ਅਕਾਲ ਤਖਤ ਸਾਹਿਬ ‘ਤੇ ਢੱਡਰੀਆਂਵਾਲਾ ਦੀ ਮੁਆਫ਼ੀ ਪ੍ਰਵਾਨ, ਪ੍ਰਚਾਰ ਦੀ ਦਿੱਤੀ ਖੁੱਲ੍ਹ

ਸ੍ਰੀ ਅਕਾਲ ਤਖਤ ਸਾਹਿਬ ‘ਤੇ ਢੱਡਰੀਆਂਵਾਲਾ ਦੀ ਮੁਆਫ਼ੀ ਪ੍ਰਵਾਨ, ਪ੍ਰਚਾਰ ਦੀ ਦਿੱਤੀ ਖੁੱਲ੍ਹ




ਸ੍ਰੀ ਅਕਾਲ ਤਖਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿੱਚ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ। ਇਸ ਦੌਰਾਨ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਆਪਣੀ ਖਿਮਾ ਯਾਚਨਾ ਕੀਤੀ ਹੈ ਅਤੇ ਅਕਾਲ ਤਖ਼ਤ ਵੱਲੋਂ ਇਸ ਖਿਮਾ ਯਾਚਨਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਪ੍ਰਚਾਰ ਕਰਨ ਦੀ ਆਗਿਆ ਦਿੱਤੀ ਗਈ ਹੈ। ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ, ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਤੇ ਹੋਰ ਸਿੱਖ ਆਗੂ ਵੀ ਪੇਸ਼ ਹੋਏ ਹਨ।ਅਕਾਲ ਤਖਤ ਵਿਖੇ ਹੋਈ ਅੱਜ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ।






Previous articleਕੈਲੀਫੋਰਨੀਆ ਦਾ ਇੱਕ ਅਜਿਹਾ ਸ਼ਹਿਰ ਜਿੱਥੇ ਔਰਤਾਂ ਨੂੰ ਉੱਚੀ ਅੱਡੀ ਵਾਲੀਆਂ ਜੁੱਤੀਆਂ ਪਹਿਨਣ ਲਈ ਇਜਾਜ਼ਤ ਲੈਣੀ ਪੈਂਦੀ



Source link

Check Also

ਅਮਰੀਕਾ ਨੇ ਭਾਰਤ ਤੋਂ ਭੇਜੇ ਅੰਬਾਂ ਨਾਲ ਭਰੇ 15 ਜਹਾਜ਼ ਵਾਪਸ ਮੋੜੇ

ਭਾਰਤ ਤੋਂ ਅਮਰੀਕਾ ਭੇਜੇ ਗਏ ਅੰਬਾਂ ਦੀਆਂ ਕਈ ਖੇਪਾਂ ਨੂੰ ਅਮਰੀਕੀ …