
ਅੰਮ੍ਰਿਤਸਰ (ਸੁਮਿਤ)— ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਹਾਜ਼ਰੀ ਵਿਚ ਆਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ।
ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਗਿਆ। ਇਸ ਨਗਰ ਕੀਰਤਨ ਨੂੰ ਸਕੂਲੀ ਬੱਚਿਆਂ, ਫੌਜੀ ਫੈਂਡ ਅਤੇ ਧਾਰਮਿਕ ਧੁੰਨ ਨੇ ਖਾਲਸਾਈ ਰੂਪ ਦਿੱਤਾ। ਇਸ ਦੌਰਾਨ ਨਿਹੰਗ ਸਿੰਘਾਂ ਨੇ ਆਪਣੀ ਕਲਾ ਦੇ ਜੋਹਰ ਦਿਖਾਏ। ਇਸ ਮੌਕੇ ‘ਤੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਭ ਨੂੰ ਗੁਰੂ ਦੀ ਬਾਣੀ ‘ਤੇ ਚੱਲਣ ਅਤੇ ਇਨਸਾਨੀਅਤ ਦਾ ਸੰਦੇਸ਼ ਦਿੱਤਾ।