ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 23 ਜੁਲਾਈ
ਭਵਾਨੀਗੜ੍ਹ-ਸਮਾਣਾ ਰੋਡ ’ਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਪਤੀ ਦੀ ਮੌਤ ਹੋ ਗਈ, ਜਦੋਂਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਸੜਕ ਸੁਰੱਖਿਆ ਫੋਰਸ ਦੇ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜੱਜ ਸਿੰਘ (41) ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਰੱਤੋ ਕੇ (ਲੌੰਗੋਵਾਲ) ਵਜੋਂ ਹੋਈ ਹੈ। ਉਹ ਅੱਜ ਸਵੇਰੇ ਆਪਣੀ ਪਤਨੀ ਹਰਵਿੰਦਰ ਕੌਰ ਨਾਲ ਰਿਸ਼ਤੇਦਾਰਾਂ ਨੂੰ ਮਿਲਣ ਲਈ ਸਮਾਣਾ ਜਾ ਰਿਹਾ ਸੀ। ਇਸੇ ਦੌਰਾਨ ਇੱਥੇ ਸਮਾਣਾ ਰੋਡ ’ਤੇ ਪਿੰਡ ਬਾਲਦ ਖੁਰਦ ਤੋਂ ਅੱਗੇ ਇੱਕ ਸ਼ੈੱਲਰ ਦੇ ਗੇਟ ਕੋਲ ਅਣਪਛਾਤਾ ਵਾਹਨ ਮੋਟਰਸਾਈਕਲ ਨੂੰ ਟੱਕਰ ਮਾਰ ਗਿਆ। ਭਵਾਨੀਗੜ੍ਹ ਪੁਲੀਸ ਨੇ ਮਾਮਲਾ ਦਰਜ ਕਰਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।
The post ਸੜਕ ਹਾਦਸੇ ਵਿੱਚ ਪਤੀ ਦੀ ਮੌਤ, ਪਤਨੀ ਜ਼ਖ਼ਮੀ appeared first on Punjabi Tribune.
Source link