Home / Punjabi News / ਸੰਤੋਖ ਚੌਧਰੀ ਦੇ ਸਟਿੰਗ ਆਪਰੇਸ਼ਨ ਦੀ ਜ਼ੋਰਾ ਸਿੰਘ ਨੇ ਮੰਗੀ ਸੀ. ਬੀ. ਆਈ. ਜਾਂਚ

ਸੰਤੋਖ ਚੌਧਰੀ ਦੇ ਸਟਿੰਗ ਆਪਰੇਸ਼ਨ ਦੀ ਜ਼ੋਰਾ ਸਿੰਘ ਨੇ ਮੰਗੀ ਸੀ. ਬੀ. ਆਈ. ਜਾਂਚ

ਜਲੰਧਰ — ਲੋਕ ਸਭਾ ਹਲਕਾ ਜਲੰਧਰ ਤੋਂ ‘ਆਪ’ ਦੇ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਨੇ ਕਾਂਗਰਸ ਵੱਲੋਂ ਸੰਤੋਖ ਚੌਧਰੀ ਨੂੰ ਐਲਾਨਣ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਸਟਿੰਗ ਆਪਰੇਸ਼ਨ ਦੀ ਸੀ. ਬੀ. ਆਈ. ਤੋਂ ਜਾਂਚ ਦੀ ਮੰਗ ਕੀਤੀ ਹੈ। ਜਲੰਧਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਨੂੰ ਘੇਰਦੇ ਹੋਏ ਜ਼ੋਰਾ ਸਿੰਘ ਨੇ ਕਿਹਾ ਕਿ ਜਿਹੜੇ ਸੰਸਦ ਮੈਂਬਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਅਤੇ ਜਿਸ ਦਾ ਸਟਿੰਗ ਵੀ ਸਾਹਮਣੇ ਆ ਚੁੱਕਾ ਹੈ, ਕਾਂਗਰਸ ਨੇ ਉਸ ਨੂੰ ਜਲੰਧਰ ਤੋਂ ਉਮੀਦਵਾਰ ਚੁਣਿਆ। ਉਨ੍ਹਾਂ ਨੇ ਕਿਹਾ ਕਿ ਇਹ ਕਾਫੀ ਹੈਰਾਨੀਜਨਕ ਹੈ ਕਿ ਬਿਨਾਂ ਜਾਂਚ ਕੀਤੇ ਹੀ ਕਾਂਗਰਸ ਨੇ ਚੌਧਰੀ ਨੂੰ ਟਿਕਟ ਦੇ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਟਿਕਟ ਦੇਣ ਤੋਂ ਪਹਿਲਾਂ ਇਕ ਵਾਰੀ ਜਾਂਚ ਹੋਣੀ ਚਾਹੀਦੀ ਸੀ ਕਿਉਂਕਿ ਸੰਸਦ ਮੈਂਬਰ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗੇ ਸਨ ਪਰ ਕਾਂਗਰਸ ਨੇ ਬਿਨਾਂ ਜਾਂਚ ਕਰਵਾਏ ਹੀ ਟਿਕਟ ਦੇ ਦਿੱਤੀ। ਜ਼ੋਰਾ ਸਿੰਘ ਨੇ ਮੰਗ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਸੰਤੋਖ ਸਿੰਘ ਚੌਧਰੀ ਦੀ ਟਿਕਟ ਰੱਕ ਕਰੇ ਅਤੇ ਸੀ. ਬੀ. ਆਈ. ਤੋਂ ਜਾਂਚ ਕਰਵਾਏ। ਉਥੇ ਹੀ ‘ਆਪ’ ਅਤੇ ਕਾਂਗਰਸ ਦੇ ਗਠਜੋੜ ਹੋਣ ਦੀਆਂ ਆ ਰਹੀਆਂ ਖਬਰਾਂ ਨੂੰ ਨਕਾਰਦੇ ਹੋਏ ਜ਼ੋਰਾ ਸਿੰਘ ਨੇ ਕਿਹਾ ਕਿ ਪੰਜਾਬ ‘ਚ ਇਸ ਤਰ੍ਹਾਂ ਦਾ ਕੋਈ ਗਠਜੋੜ ਨਹੀਂ ਹੋਣ ਜਾ ਰਿਹਾ ਹੈ। ਜ਼ੋਰਾ ਸਿੰਘ ਨੇ ਉਨ੍ਹਾਂ ਵੱਲੋਂ ਕੀਤੀ ਗਈ ਬਹਿਬਲ ਕਲਾਂ ਦੀ ਜਾਂਚ ਦੀ ਰਿਪੋਰਟ ‘ਤੇ ਕੋਈ ਵੀ ਕਾਰਵਾਈ ਨਾ ਹੋਣ ਅਤੇ ਨਾ ਹੀ ਜਨਤਕ ਕੀਤੇ ਜਾਣ ਲਈ ਅਕਾਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਦੱਸਣਯੋਗ ਹੈ ਕਿ ਜਲੰਧਰ ‘ਚ ਅੱਜ ਜ਼ੋਰਾ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਸਟੇਟ ਦੇ ਲੀਗਲ ਸੈੱਲ ਦਾ ਐਲਾਨ ਕੀਤਾ ਗਿਆ। ਇਸ ਮੌਕੇ ਲੀਗਲ ਸੈੱਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਸੈੱਲ ਆਮ ਜਨਤਾ ਅਤੇ ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਨੂੰ ਹੋਰ ਦਲਾਂ ਦੀ ਧੱਕੇਸ਼ਾਹੀ ਨੂੰ ਲੈ ਕੇ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗਾ। ਜ਼ੋਰਾ ਸਿੰਘ ਨੇ ਕਿਹਾ ਕਿ ਜੇਕਰ ਉਹ ਲੋਕ ਸਭਾ ਚੋਣ ਜਿੱਤਦੇ ਹਨ ਤਾਂ ਸੂਬੇ ਦੇ ਸਾਰੇ ਬਾਰ ਐਸੋਸੀਏਸ਼ਨਸ ਨੂੰ ਸਲਾਨਾ 10 ਲੱਖ ਰੁਪਏ ਦੇਣਗੇ।

Check Also

ਕਿਸਾਨ ਨੂੰ ਪਹਿਰਾਵੇ ਕਾਰਨ ਮਾਲ ਵਿੱਚ ਦਾਖਲ ਹੋਣ ਤੋਂ ਰੋਕਿਆ; ਕਰਨਾਟਕ ਸਰਕਾਰ ਵੱਲੋਂ ਮਾਲ ਨੂੰ ਹਫਤਾ ਬੰਦ ਰੱਖਣ ਦੇ ਹੁਕਮ

ਬੰਗਲੁਰੂ, 18 ਜੁਲਾਈ ਕਰਨਾਟਕ ਸਰਕਾਰ ਨੇ ਇੱਥੋਂ ਦੇ ਇੱਕ ਮਾਲ ਨੂੰ ਸੱਤ ਦਿਨਾਂ ਲਈ ਬੰਦ …