ਕੋਲਕਾਤਾ, 14 ਮਈ
ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਜ਼ਮੀਨ ਹੜੱਪਣ ਅਤੇ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਸਬੰਧੀ ਵਾਇਰਲ ਵੀਡੀਓ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਸਬੰਧੀ ਇੱਕ ਔਰਤ ਨੇ ਸਰਵਉਚ ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਸਿੱਟ ਬਣਾ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਮਹਿਲਾ ਦੇ ਵਕੀਲ ਉਦੈਦਿੱਤਿਆ ਬੈਨਰਜੀ ਨੇ ਅਦਾਲਤ ਨੂੰ ਦੱਸਿਆ ਕਿ ਸੰਦੇਸ਼ਖਲੀ ਮਾਮਲੇ ਦੀਆਂ ਕਈ ਵੀਡੀਓ ਵਾਇਰਲ ਹੋਈਆਂ ਹਨ। ਇਸ ’ਚ ਇਕ ਵਿਅਕਤੀ ਇਹ ਖੁਲਾਸਾ ਕਰ ਰਿਹਾ ਹੈ ਕਿ ਟੀਐੱਮਸੀ ਆਗੂ ਸ਼ਾਹਜਹਾਂ ਸ਼ੇਖ ’ਤੇ ਲੱਗੇ ਜਬਰ ਜਨਾਹ ਦੇ ਦੋਸ਼ ਝੂਠੇ ਸਨ। ਭਾਜਪਾ ਆਗੂ ਸੁਵੇਂਦੂ ਅਧਿਕਾਰੀ ਦੀਆਂ ਹਦਾਇਤਾਂ ’ਤੇ ਉਸ ’ਤੇ ਝੂਠੇ ਦੋਸ਼ ਲਾਏ ਗਏ ਸਨ। ਪਟੀਸ਼ਨਕਰਤਾ ਨੇ ਅਦਾਲਤ ਤੋਂ ਮੰਗ ਕੀਤੀ ਕਿ ਵਾਇਰਲ ਵੀਡੀਓ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਹੋਣੀ ਚਾਹੀਦੀ ਹੈ। ਇਸ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਐਸਆਈਟੀ ਬਣਾਈ ਜਾਣੀ ਚਾਹੀਦੀ ਹੈ।
The post ਸੰਦੇਸ਼ਖਲੀ ਵਾਇਰਲ ਵੀਡੀਓ ਮਾਮਲਾ ਸੁਪਰੀਮ ਕੋਰਟ ਪਹੁੰਚਿਆ appeared first on Punjabi Tribune.
Source link