Home / Punjabi News / ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ, 19 ਸਤੰਬਰ
ਮਹਿਲਾ ਰਾਖਵਾਂਕਰਨ ਬਿੱਲ ਸੰਸਦ ’ਚ ਪੇਸ਼ ਕੀਤੇ ਜਾਣ ਮਗਰੋਂ ਅੱਜ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਭਵਨ ’ਚ ਹੋਈ ਪਹਿਲੀ ਮੀਟਿੰਗ ਦਿਨ ਭਰ ਲਈ ਮੁਲਤਵੀ ਕੀਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਰਾਜ ਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਪੁਰਾਣੇ ਸੰਸਦ ਭਵਨ ਨੂੰ ‘ਸੰਵਿਧਾਨ ਸਦਨ’ ਵਜੋਂ ਜਾਣਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਸਾਰੇ ਸੰਸਦ ਮੈਂਬਰਾਂ ਨੂੰ ਪੁਰਾਣੀ ਕੁੜੱਤਣ ਖਤਮ ਕਰਕੇ ਨਵੇਂ ਦੌਰ ਅੰਦਰ ਦਾਖਲ ਹੋਣ ਦਾ ਸੱਦਾ ਦਿੱਤਾ। ਦੂਜੇ ਪਾਸੇ ਰਾਜ ਸਭਾ ’ਚ ਅੱਜ ਸੱਤਾ ਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਾਲੇ ਕੁਝ ਮੁੱਦਿਆਂ ਨੂੰ ਲੈ ਕੇ ਹੰਗਾਮਾ ਵੀ ਹੋਇਆ। ਇਸ ਮਗਰੋਂ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਅੱਜ ਦੀ ਮੀਟਿੰਗ 20 ਸਤੰਬਰ ਨੂੰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ। -ਪੀਟੀਆਈ

The post ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ appeared first on punjabitribuneonline.com.


Source link

Check Also

ਮਾਣਹਾਨੀ ਕੇਸ: ਤੇਜਸਵੀ ਯਾਦਵ ਨੂੰ ਦੂਜੀ ਵਾਰ ਸੰਮਨ ਜਾਰੀ

ਅਹਿਮਦਾਬਾਦ, 22 ਸਤੰਬਰ ਇੱਥੋਂ ਦੀ ਮੈਟਰੋਪੋਲੀਟਨ ਅਦਾਲਤ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ …