Home / World / Punjabi News / ਹਸਿਮਰਤ ਬਾਦਲ ਨੇ ਬੇਅਦਬੀ ‘ਤੇ ਦੁੱਖ ਦਾ ਪ੍ਰਗਟਾਵਾ ਕਰ ਘੇਰੀ ਕੈਪਟਨ ਸਰਕਾਰ

ਹਸਿਮਰਤ ਬਾਦਲ ਨੇ ਬੇਅਦਬੀ ‘ਤੇ ਦੁੱਖ ਦਾ ਪ੍ਰਗਟਾਵਾ ਕਰ ਘੇਰੀ ਕੈਪਟਨ ਸਰਕਾਰ

ਉਨ੍ਹਾਂ ਕਿਹਾ ਕਿ ਸਰਕਾਰ ਦਾਅਵੇ ਕਰਦੀ ਰਹਿੰਦੀ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਬੇਅਦਬੀ ਦੀ ਇੱਕ ਵੀ ਘਟਨਾ ਨਹੀਂ ਹੋਈ ਪਰ ਅਸਲ ਵਿੱਚ ਕੈਪਟਨ ਸਰਕਾਰ ਸਦਾ ਹੀ ਅਜਿਹੇ ਮਾਮਲਿਆਂ ‘ਤੇ ਸਿਆਸਤ ਕਰਦੀ ਰਹੀ ਹੈ।

ਮਾਨਸਾ: ਕੇਂਦਰੀ ਮੰਤਰੀ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਹਥੋਆ ਪਿੰਡ ਦੇ ਗੁਰਦੁਆਰੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਸਰਕਾਰ ਨੂੰ ਘੇਰਿਆ। ਬਾਦਲ ਨੇ ‘ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ‘ਤੇ ਹਮਲੇ ਦੀ ਵੀ ਨਿੰਦਾ ਕੀਤੀ।

ਬੁਢਲਾਡਾ ਦੇ ਪਿੰਡਾਂ ਵਿੱਚ ਐਤਵਾਰ ਨੂੰ ਚੋਣ ਪ੍ਰਚਾਰ ਕਰਨ ਪਹੁੰਚੀ ਹਰਸਿਮਰਤ ਕਿਹਾ ਕਿ ਕੈਪਟਨ ਸਰਕਾਰ ਬੇਅਦਬੀ ਦੀਆਂ ਘਟਾਵਾਨਾਂ ਨੂੰ ਰੋਕਣ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾਅਵੇ ਕਰਦੀ ਰਹਿੰਦੀ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਬੇਅਦਬੀ ਦੀ ਇੱਕ ਵੀ ਘਟਨਾ ਨਹੀਂ ਹੋਈ ਪਰ ਅਸਲ ਵਿੱਚ ਕੈਪਟਨ ਸਰਕਾਰ ਸਦਾ ਹੀ ਅਜਿਹੇ ਮਾਮਲਿਆਂ ‘ਤੇ ਸਿਆਸਤ ਕਰਦੀ ਰਹੀ ਹੈ।

ਹਰਸਿਮਰਤ ਬਾਦਲ ਨੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ‘ਤੇ ਹਿੰਦੂ ਤੇ ਸਿੱਖਾਂ ਦੀ ਏਕਤਾ ਵਿੱਚ ਫੁੱਟ ਪਾਉਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਸ਼ੈਅ ਨਹੀਂ ਰਹੀ ਅਤੇ ਕਾਂਗਰਸ ਸਰਕਾਰ ਪੰਚਾਇਤੀ ਚੋਣਾਂ ਵਾਂਗ ਇਹ ਆਮ ਚੋਣਾਂ ਵੀ ਲੁੱਟਣਾ ਚਾਹੁੰਦੀ ਹੈ।

Check Also

ਡੀ. ਐੱਲ. ਐੱਫ. ਨੂੰ ਵੇਚੀ ਗਈ ਜ਼ਮੀਨ ਦੀ ਹੋਵੇ ਜਾਂਚ: ਵਿਜ

ਅੰਬਾਲਾ—ਹਰਿਆਣਾ ਸਰਕਾਰ ‘ਚ ਕੈਬਨਿਟ ਮੰਤਰੀ ਅਨਿਲ ਵਿਜ ਨੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ …

WP2Social Auto Publish Powered By : XYZScripts.com