Home / Punjabi News / ਅਕਾਲੀ ਦਲ ਦੇ ਸੀਨੀਅਰ ਆਗੂ ਦੀ ਕੋਰੋਨਾ ਕਾਰਣ ਮੌਤ

ਅਕਾਲੀ ਦਲ ਦੇ ਸੀਨੀਅਰ ਆਗੂ ਦੀ ਕੋਰੋਨਾ ਕਾਰਣ ਮੌਤ

ਬਠਿੰਡਾ : ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਬਠਿੰਡਾ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਭੁੱਲਰ ਐਡਵੋਕੇਟ (ਪਿੱਥੋ) ਦਾ ਦਿਹਾਂਤ ਹੋ ਗਿਆ।

Image Courtesy :jagbani(punjabkesari)

ਭੁਪਿੰਦਰ ਸਿੰਘ ਭੁੱਲਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਪਿਛਲੇ ਲਗਭਗ 5 ਦਿਨਾਂ ਤੋਂ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਪਰ ਸੋਮਵਾਰ ਸਵੇਰੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ।
ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਮੈਂਬਰਾਂ ਵਲੋਂ ਭੁਪਿੰਦਰ ਸਿੰਘ ਭੁੱਲਰ ਦੀ ਮ੍ਰਿਤਕ ਦੇਹ ਨੂੰ ਹਸਪਤਾਲ ‘ਚੋਂ ਦਾਣਾ ਮੰਡੀ ਸਥਿਤ ਸ਼ਮਸ਼ਾਨਘਾਟ ਵਿਖੇ ਪਹੁੰਚਾਇਆ ਗਿਆ, ਜਿੱਥੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਦੀ ਅਗਵਾਈ ਵਿਚ ਸੰਸਥਾ ਵਲੋਂ ਪੂਰੇ ਅਹਿਤਿਆਤ ਨਾਲ ਪੀ. ਪੀ. ਈ. ਕਿੱਟਾਂ ਪਹਿਨ ਕੇ ਪਰਿਵਾਰ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

News Credit :jagbani(punjabkesari)

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …