Breaking News
Home / Punjabi News / ਅਕਾਲੀ ਦਲ ਨੂੰ ਭਾਜਪਾ ਦੇ ਸਹਾਰੇ ਦੀ ਲੋੜ ਨਹੀਂ: ਝਿੰਜਰ

ਅਕਾਲੀ ਦਲ ਨੂੰ ਭਾਜਪਾ ਦੇ ਸਹਾਰੇ ਦੀ ਲੋੜ ਨਹੀਂ: ਝਿੰਜਰ

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 17 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇਥੇ ਯੂਥ ਮਿਲਣੀ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਨੌਜਆਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਇਕੋ ਥਾਲੀ ਦੇ ਚੱਟੇ-ਵੱਟੇ ਹਨ। ਇਨ੍ਹਾਂ ਪਾਰਟੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਪੰਜਾਬ ਵਿਰੋਧੀ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਰੰਗ ਰੋਗਣ ਕਰਕੇ ਸਕੂਲ ਆਫ਼ ਐਮੀਨੈਂਸ ਬਣਾਉਣ ਦਾ ਡਰਾਮਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੁਵਿਧਾ ਕੇਂਦਰਾਂ ਨੂੰ ਮੁਹੱਲਾ ਕਲੀਨਿਕ ਬਣਾਇਆ ਗਿਆ। ਪੰਜਾਬ ਸਰਕਾਰ ਕੋਲ ਆਪਣਾ ਕੋਈ ਏਜੰਡਾ ਨਹੀਂ। ਇਹ ਸਰਕਾਰ ਦਿੱਲੀ ਤੋਂ ਕੇਜਰੀਵਾਲ ਅਤੇ ਉਸ ਦੇ ਚਹੇਤਿਆਂ ਰਾਘਵ ਚੱਢਾ ਅਤੇ ਸੰਦੀਪ ਪਾਠਕ ਵੱਲੋਂ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਭਾਜਪਾ ਦੇ ਸਹਾਰੇ ਦੀ ਲੋੜ ਨਹੀਂ। ਸ਼੍ਰੋਮਣੀ ਅਕਾਲੀ ਦਲ ਆਪਣੇ ਬਲਬੂਤੇ ਉੱਤੇ ਲੋਕ ਸਭਾ ਚੋਣਾਂ ਲੜੇਗਾ। ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਪਹਿਲਾਂ ਕਾਂਗਰਸ ਨੇ ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ‘ਚ ਮਾਰਿਆ,ਭਾਜਪਾ ਨੇ ਦਿੱਲੀ ਕਿਸਾਨ ਮੋਰਚੇ ਦੌਰਾਨ ਪੰਜਾਬ ਦੇ ਨੌਜਆਨਾਂ ਖ਼ਿਲਾਫ਼ ਕੇਸ ਦਰਜ ਕੀਤੇ ਹੁਣ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ’ਤੇ ਕਾਲੇ ਕਾਨੂੰਨ ਮੜ੍ਹ ਕੇ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਡੱਕਿਆ ਜਾ ਰਿਹਾ ਹੈ।
ਝੂੰਦਾਂ ਨੇ ਕਿਹਾ ਕਿ ਪੰਜਾਬੀਆਂ ਦੀਆਂ ਨੌਕਰੀਆਂ ਦੂਜੇ ਰਾਜਾਂ ਦੇ ਨੌਜਵਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ , ਇਸਤਰੀ ਅਕਾਲੀ ਦਲ ਦੀ ਆਗੂ ਪਰਮਜੀਤ ਕੌਰ ਵਿਰਕ, ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ, ਐੱਸਸੀ ਵਿੰਗ ਦੇ ਆਗੂ ਸ੍ਰੀਰਾਮ ਸਿੰਘ ਆਹਨਖੇੜੀ, ਨਾਥ ਸਿੰਘ ਹਮੀਦੀ, ਸਾਬਕਾ ਸਰਪੰਚ ਰਾਜਪਾਲ ਸਿੰਘ ਹਾਜ਼ਰ ਸਨ।

The post ਅਕਾਲੀ ਦਲ ਨੂੰ ਭਾਜਪਾ ਦੇ ਸਹਾਰੇ ਦੀ ਲੋੜ ਨਹੀਂ: ਝਿੰਜਰ appeared first on punjabitribuneonline.com.


Source link

Check Also

ਦਿੱਲੀ ਆਬਕਾਰੀ ਨੀਤੀ: ਸੀਬੀਆਈ ਦੀ ਚਾਰਜਸ਼ੀਟ ਸਬੰਧੀ ਫੈਸਲਾ ਰਾਖਵਾਂ

ਨਵੀਂ ਦਿੱਲੀ, 8 ਜੁਲਾਈ ਇਥੋਂ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ …