Home / Punjabi News / ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਅਸਤੀਫਾ

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਅਸਤੀਫਾ

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਅਸਤੀਫਾ

ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ‘ਚ ਪੰਥ ਤੋਂ ਮੰਗੀ ਮੁਆਫੀ
ਅੰਮ੍ਰਿਤਸਰ : ਪੰਥਕ ਜਥੇਬੰਦੀਆਂ ਦੇ ਵਿਰੋਧ ਕਾਰਨ ਪਿਛਲੇ ਲੰਬੇ ਸਮੇਂ ਤੋਂ ਕਈ ਫੈਸਲਿਆਂ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਜਥੇਦਾਰ ਨੇ ਇਹ ਅਸਤੀਫਾ ਐਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੀਡੀਆ ਨੂੰ ਈਮੇਲ ਰਾਹੀਂ ਭੇਜਿਆ। ਦਸ ਸਾਲ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਗੁਰਬਚਨ ਸਿੰਘ ਨੇ ਅਸਤੀਫੇ ਦਾ ਕਾਰਨ ਆਪਣੀ ਸਿਹਤ ਅਤੇ ਵਡੇਰੀ ਉਮਰ ਦੱਸਦਿਆਂ ਆਪਣੀਆਂ ਸੇਵਾਵਾਂ ਦੇਣ ਤੋਂ ਅਸਮਰਥਾ ਜ਼ਾਹਰ ਕੀਤੀ। ਉਨ੍ਹਾਂ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫੀ ਦੇਣ ਸਬੰਧੀ ਲਏ ਗਏ ਫੈਸਲੇ ‘ਤੇ ਵੀ ਆਪਣੀ ਭੁੱਲ ਦਾ ਅਹਿਸਾਸ ਕਰਦਿਆਂ ਪੂਰੇ ਖਾਲਸਾ ਪੰਥ ਕੋਲੋਂ ਮੁਆਫੀ ਮੰਗੀ ਹੈ। ਧਿਆਨ ਰਹੇ ਡੇਰਾ ਸਿਰਸਾ ਮੁਖੀ ਨੂੂੰ ਮੁਆਫੀ ਦਿੱਤੇ ਜਾਣ ਤੋਂ ਬਾਅਦ ਹੀ ਜਥੇਦਾਰ ‘ਤੇ ਅਸਤੀਫੇ ਲਈ ਦਬਾਅ ਵਧਦਾ ਜਾ ਰਿਹਾ ਸੀ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …