Home / Punjabi News / ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਦੇਹਾਂਤ ਹੋ ਗਿਆ। 93 ਵਰ੍ਹਿਆਂ ਦੇ ਸ੍ਰੀ ਵਾਜਪਾਈ ਲੰਮੇ ਸਮੇਂ ਤੋਂ ਬਿਮਾਰ ਸਨ ਤੇ ਇਸ ਸਮੇਂ ਉਹਨਾਂ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ, ਜਿਥੇ ਉਹਨਾਂ ਨੇ ਸ਼ਾਮ 5:05 ਵਜੇ ਆਖਰੀ ਸਾਹ ਲਏ।
ਇਸ ਤੋਂ ਪਹਿਲਾ ਉਹਨਾਂ ਦੀ ਹਾਲਤ ਬੀਤੀ ਰਾਤ ਤੋਂ ਬੇਹੱਦ ਨਾਜ਼ਕ ਬਣੀ ਹੋਈ ਸੀ ਤੇ ਏਮਜ਼ ਨੇ ਉਹਨਾਂ ਨੂੰ ਨੂੰ ਲਾਈਫ ਸਪੋਰਟ ਸਿਸਟਮ ਉਤੇ ਰੱਖਿਆ ਗਿਆ ਸੀ।
ਇਸ ਤੋਂ ਪਹਿਲਾਂ ਸ੍ਰੀ ਵਾਜਪਾਈ ਨੂੰ ਮਿਲਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਲਾਲ ਕ੍ਰਿਸ਼ਨ ਅਡਵਾਨੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਕਈ ਆਗੂ ਏਮਜ਼ ਵਿਖੇ ਪਹੁੰਚੇ।
ਵਰਨਣਯੋਗ ਹੈ ਕਿ ਸ੍ਰੀ ਵਾਜਪਾਈ 16 ਮਈ 1996 ਤੋਂ 1 ਜੂਨ 1996 ਤੱਕ ਅਤੇ 19 ਮਾਰਚ 1998 ਤੋਂ 22 ਮਈ 2004 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ।

Check Also

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. …