Home / Punjabi News / ਅਣਪਛਾਤੇ ਵਿਅਕਤੀ ਨੇ ਕੇਜਰੀਵਾਲ ‘ਤੇ ਹਮਲੇ ਦੀ ਦਿੱਤੀ ਧਮਕੀ

ਅਣਪਛਾਤੇ ਵਿਅਕਤੀ ਨੇ ਕੇਜਰੀਵਾਲ ‘ਤੇ ਹਮਲੇ ਦੀ ਦਿੱਤੀ ਧਮਕੀ

ਨਵੀਂ ਦਿੱਲੀ— ਆਮ ਆਦਮੀ ਪਾਰਟੀ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫੋਨ ‘ਤੇ ਇਕ ਅਣਪਛਾਤੇ ਵਿਅਕਤੀ ਵਲੋਂ ਹਮਲੇ ਦੀ ਧਮਕੀ ਮਿਲੀ ਹੈ। ਇਸ ਧਮਕੀ ਨੂੰ ਲੈ ਕੇ ਦਿੱਲੀ ਪੁਲਸ ਨੂੰ ਸੂਚਨਾ ਵੀ ਦਿੱਤੀ ਗਈ ਹੈ। ਧਮਕੀ ਮਗਰੋਂ ‘ਆਪ’ ਨੇਤਾਵਾਂ ਅਤੇ ਵਰਕਰਾਂ ਵਿਚ ਹੜਕੰਪ ਮਚਿਆ ਹੋਇਆ ਹੈ। ਦਰਅਸਲ ਕੇਜਰੀਵਾਲ ਦੇ ਨਿਜੀ ਸੁਰੱਖਿਆ ਅਧਿਕਾਰੀ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਇਕ ਅਣਪਛਾਤੇ ਨੰਬਰ ਤੋਂ ਫੋਨ ਕਾਲ ਆਈ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਉਹ ਵਿਕਾਸਪੁਰੀ ‘ਚ ਰਹਿੰਦਾ ਹੈ ਅਤੇ ਉਸ ਨੇ ਦਿੱਲੀ ਦੇ ਮੁੱਖ ਮੰਤਰੀ ‘ਤੇ ਹਮਲਾ ਕਰਨ ਦੀ ਧਮਕੀ ਦਿੱਤੀ। ਇਸ ਬਾਰੇ ਕੋਈ ਹੋਰ ਵੇਰਵਾ ਨਹੀਂ ਮਿਲਿਆ, ਕਿਉਂਕਿ ਕੋਈ ਕਾਲਰ ਆਈ. ਡੀ. ਸਥਾਪਤ ਨਹੀਂ ਹੈ।
ਦੱਸਣਯੋਗ ਹੈ ਕਿ ਬੀਤੀ 9 ਜਨਵਰੀ ਨੂੰ ਵੀ ਕੇਜਰੀਵਾਲ ਦੀ ਬੇਟੀ ਨੂੰ ਅਗਵਾ ਕਰਨ ਦੀ ਧਮਕੀ ਭਰਿਆ ਈ-ਮੇਲ ਮਿਲਿਆ ਸੀ। ਇਸ ਦੀ ਸ਼ਿਕਾਇਤ ਮਿਲਣ ‘ਤੇ ਦਿੱਲੀ ਪੁਲਸ ਦੀ ਸਾਈਬਰ ਸੈੱਲ ਨੇ ਈ-ਮੇਲ ਭੇਜਣ ਵਾਲੇ ਨੂੰ ਰਾਏਬਰੇਲੀ ਤੋਂ ਗ੍ਰਿਫਤਾਰ ਕਰ ਲਿਆ ਸੀ। ਦੋਸ਼ੀ ਇਕ ਵਿਦਿਆਰਥੀ ਹੈ ਅਤੇ ਦਿੱਲੀ ਵਿਚ ਰਹਿ ਕੇ ਸਿਵਲ ਸੇਵਾ ਸਮੇਤ ਹੋਰ ਪ੍ਰੀਖਿਆਵਾਂ ਦੀ ਤਿਆਰੀ ਕਰ ਰਿਹਾ ਸੀ। ਦੋਸ਼ੀ ਕੋਲੋਂ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ, ਜਿਸ ਤੋਂ ਉਸ ਨੇ ਕੇਜਰੀਵਾਲ ਨੂੰ ਈ-ਮੇਲ ਭੇਜੀ ਸੀ।

Check Also

ਪੰਜਾਬ ਸ਼ਿਵ ਸੈਨਾ ਆਗੂ ’ਤੇ ਹਮਲੇ ਤੋਂ ਬਾਅਦ ਸ਼ਬਦੀ ਜੰਗ ਛਿੜੀ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਜੁਲਾਈ ਲੁਧਿਆਣਾ ਵਿੱਚ ਸ਼ਿਵ ਸੈਨਾ (ਪੰਜਾਬ) ਦੇ ਆਗੂ ਸੰਦੀਪ ਥਾਪਰ …