ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਉੱਥੇ ਹੀ ਐਤਵਾਰ ਦਾ ਲੌਕਡਾਊਨ ਵੀ ਖਤਮ ਕਰ ਦਿੱਤਾ ਗਿਆ ਹੈ। ਯਾਨੀ ਹੁਣ ਆਉਣ ਜਾਣ ਲਈ ਹਾਲਾਤ ਪਹਿਲਾਂ ਵਾਂਗ ਹੋ ਗਏ ਹਨ। ਮੁੱਖ ਮੰਤਰੀ ਵੱਲੋਂ ਵਿਆਹ ਸਮਾਗਮਾਂ ਤੇ ਮਰਗ ਦੇ ਇਕੱਠ ‘ਤੇ 100 ਬੰਦਿਆਂ ਦੇ ਇਕੱਠ ਨੂੰ ਮਨਜ਼ੂਰੀ ਦੇ ਦਿੱਤੀ ਹੈ।

Image courtesy Abp Sanjha
ਚੰਡੀਗੜ੍ਹ: ਪੰਜਾਬ ‘ਚ ਭਾਵੇਂ ਅਜੇ ਵੀ ਰੋਜ਼ਾਨਾ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ ਤੇ ਇਸ ਜਾਨਲੇਵਾ ਵਾਇਰਸ ਕਾਰਨ ਮੌਤਾਂ ਵੀ ਹੋ ਰਹੀਆਂ ਹਨ। ਇਸ ਦੇ ਬਾਵਜੂਦ ਅਨਲੌਕ-5 ਤਹਿਤ ਪੰਜਾਬ ਵਿਚ ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਹੈ ਪਰ ਮਾਸਕ ਪਹਿਣਨ ਦੇ ਨਾਲ-ਨਾਲ ਹੋਰ ਨੇਮਾਂ ਦੀ ਪਾਲਣਾ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਫੈਸਲੇ ਮੁਤਾਬਕ ਹੁਣ ਜਿੱਥੇ ਰਾਤ ਦਾ ਕਰਫਿਊ ਹਟਾ ਦਿੱਤਾ ਗਿਆ ਉੱਥੇ ਹੀ ਐਤਵਾਰ ਦਾ ਲੌਕਡਾਊਨ ਵੀ ਖਤਮ ਕਰ ਦਿੱਤਾ ਗਿਆ ਹੈ। ਯਾਨੀ ਹੁਣ ਆਉਣ ਜਾਣ ਲਈ ਹਾਲਾਤ ਪਹਿਲਾਂ ਵਾਂਗ ਹੋ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਵਿਆਹ ਸਮਾਗਮਾਂ ਤੇ ਮਰਗ ਦੇ ਇਕੱਠ ‘ਤੇ 100 ਬੰਦਿਆਂ ਦੇ ਇਕੱਠ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸਿੱਖਿਆ ਅਦਾਰੇ ਖੋਲ੍ਹਣ ਦਾ ਫੈਸਲਾ 15 ਅਕਤੂਬਰ ਤੋਂ ਬਾਅਦ ਲਿਆ ਜਾਏਗਾ। ਕੇਂਦਰ ਸਰਕਾਰ ਨੇ ਅਨਲੌਕ 5 ਦੀਆਂ ਨਵੀਆਂ ਹਦਾਇਤਾਂ ‘ਚ ਸਕੂਲ ਖੋਲ੍ਹਣ ਦਾ ਫੈਸਲਾ ਸੂਬਾ ਸਰਕਾਰਾਂ ‘ਤੇ ਛੱਡ ਦਿੱਤਾ ਹੈ।
News Credit Abp sanjha
Asian Tribune Your Multilingual Newspaper covering World and local news News