Home / Punjabi News / ਅਮਰਨਾਥ ਯਾਤਰਾ ‘ਤੇ ਅੱਤਵਾਦੀ ਖਤਰਾ, ਯਾਤਰੀਆਂ ਨੂੰ ਕਸ਼ਮੀਰ ਛੱਡਣ ਲਈ ਕਿਹਾ

ਅਮਰਨਾਥ ਯਾਤਰਾ ‘ਤੇ ਅੱਤਵਾਦੀ ਖਤਰਾ, ਯਾਤਰੀਆਂ ਨੂੰ ਕਸ਼ਮੀਰ ਛੱਡਣ ਲਈ ਕਿਹਾ

ਅਮਰਨਾਥ ਯਾਤਰਾ ‘ਤੇ ਅੱਤਵਾਦੀ ਖਤਰਾ, ਯਾਤਰੀਆਂ ਨੂੰ ਕਸ਼ਮੀਰ ਛੱਡਣ ਲਈ ਕਿਹਾ

ਨਵੀਂ ਦਿੱਲੀ— ਜੰਮੂ-ਕਸ਼ਮੀਰ ‘ਚ ਅਮਰਨਾਥ ਯਾਤਰਾ ‘ਚ ਅੱਤਵਾਦੀ ਹਮਲੇ ਦਾ ਖਤਰਾ ਮੰਡਰਾ ਰਿਹਾ ਹੈ। ਖੁਫੀਆ ਸੂਚਨਾ ਦੇ ਆਧਾਰ ‘ਤੇ ਜੰਮੂ-ਕਸ਼ਮੀਰ ਸਰਕਾਰ ਨੇ ਅਮਰਨਾਥ ਯਾਤਰੀਆਂ ਅਤੇ ਸੈਲਾਨੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਤੀਰਥ ਯਾਤਰੀਆਂ ਅਤੇ ਸੈਲਾਨੀਆਂ ਤੋਂ ਕਸ਼ਮੀਰ ਘਾਟੀ ‘ਚ ਆਪਣੇ ਠਹਿਰਾਅ ਅਤੇ ਯਾਤਰਾ ਦੀ ਮਿਆਦ ਘੱਟ ਕਰਨ ਲਈ ਕਿਹਾ ਹੈ। ਇੰਨਾ ਹੀ ਨਹੀਂ ਅਮਰਨਾਥ ਯਾਤਰੀਆਂ ਅਤੇ ਸੈਲਾਨੀਆਂ ਨੂੰ ਜਿੰਨਾ ਜਲਦੀ ਹੋ ਸਕੇ, ਓਨਾ ਜਲਦੀ ਵਾਪਸ ਜਾਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਸੁਰੱਖਿਆ ਫੋਰਸਾਂ ਨੇ ਸ਼ੁੱਕਰਵਾਰ ਨੂੰ ਅਮਰਨਾਥ ਯਾਤਰਾ ‘ਤੇ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ। ਸੀ.ਆਰ.ਪੀ.ਐੱਫ., ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ‘ਤੇ ਇਸ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਅਮਰਨਾਥ ਯਾਤਰੀਆਂ ‘ਤੇ ਸਨਾਈਪਰ ਨਾਲ ਹਮਲੇ ਦੀ ਕੋਸ਼ਿਸ਼ ਕੀਤੀ ਗਈ ਪਰ ਸੁਰੱਖਿਆ ਫੋਰਸਾਂ ਨੇ ਇਸ ਨੂੰ ਪੂਰੀ ਤਰ੍ਹਾਂ ਅਸਫ਼ਲ ਕਰ ਦਿੱਤਾ। ਫੌਜ ਵਲੋਂ ਦੱਸਿਆ ਗਿਆ ਕਿ ਪਾਕਿਸਤਾਨੀ ਫੌਜ ਲਗਾਤਾਰ ਕਸ਼ਮੀਰ ‘ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦੀ ਹੈ। ਕਈ ਵਾਰ ਸਰਚ ਆਪਰੇਸ਼ਨ ਦੌਰਾਨ ਬਾਰੂਦੀ ਸੁਰੰਗਾਂ ਦਾ ਵੀ ਪਤਾ ਲੱਗਾ ਪਰ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਅਸਫ਼ਲ ਕਰ ਦਿੱਤੀਆਂ ਗਈਆਂ।
ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਕਸ਼ਮੀਰ ‘ਚ ਘਾਟੀ ‘ਚ ਸਥਿਤੀ ਸੁਧਰੀ ਹੈ ਅਤੇ ਅੱਤਵਾਦੀਆਂ ਦੀ ਗਿਣਤੀ ‘ਚ ਵੀ ਕਮੀ ਆਈ ਹੈ। ਲੈਫਟੀਨੈਂਟ ਜਨਰਲ ਕੇ.ਜੇ.ਐੱਸ. ਢਿੱਲੋਂ ਨੇ ਕਿਹਾ ਕਿ ਸੁਰੱਖਿਆ ਫੋਰਸਾਂ ਨੇ ਅਮਰਨਾਥ ਯਾਤਰਾ ਦੇ ਰੂਟ ‘ਤੇ ਅੱਤਵਾਦੀਆਂ ਦੇ ਇਕ ਟਿਕਾਣੇ ਤੋਂ ਸਰਚ ਆਪਰੇਸ਼ਨ ਦੌਰਾਨ ਇਕ ਅਮਰੀਕਨ ਸਨਾਈਪਰ ਰਾਈਫਲ ਐੱਮ-24 ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪਾਕਿਸਤਾਨ ‘ਚ ਬਣੀ ਬਾਰੂਦੀ ਸੁਰੰਗ ਅਤੇ ਹੋਰ ਵਿਸਫੋਟਕ ਬਰਾਮਦ ਹੋਏ ਹਨ। ਬਰਾਮਦ ਹੋਈ ਮਾਈਨ ਦੀ ਵਰਤੋਂ ਪਾਕਿਸਤਾਨੀ ਫੌਜ ਕਰਦੀ ਹੈ।

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …