Home / Punjabi News / ਅਮਰੀਕਾ ਅਤੇ 12 ਹੋਰ ਦੇਸ਼ ਇੰਡੋ-ਪੈਸੀਫਿਕ ਵਪਾਰ ਸਮਝੌਤੇ ਵਿੱਚ ਸ਼ਾਮਲ

ਅਮਰੀਕਾ ਅਤੇ 12 ਹੋਰ ਦੇਸ਼ ਇੰਡੋ-ਪੈਸੀਫਿਕ ਵਪਾਰ ਸਮਝੌਤੇ ਵਿੱਚ ਸ਼ਾਮਲ

ਟੋਕੀਓ, 23 ਮਈ

ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਐਲਾਨ ਕੀਤਾ ਕਿ 12 ਦੇਸ਼ ਨਵੇਂ ਵਪਾਰ ਸਮਝੌਤੇ ਵਿੱਚ ਸ਼ਾਮਲ ਹੋਏ ਹਨ। ਵਾਈਟ ਹਾਊਸ ਦਾ ਕਹਿਣਾ ਹੈ ਕਿ ਸੰਯੁਕਤ ਰਾਜ ਅਮਰੀਕਾ ਸਪਲਾਈ ਚੇਨ, ਡਿਜੀਟਲ ਵਪਾਰ, ਸਾਫ਼ ਊਰਜਾ ਅਤੇ ਭ੍ਰਿਸ਼ਟਾਚਾਰ ਵਿਰੋਧੀ ਯਤਨਾਂ ਸਮੇਤ ਹੋਰ ਮੁੱਦਿਆਂ ‘ਤੇ ਏਸ਼ਿਆਈ ਅਰਥਚਾਰਿਆਂ ਨਾਲ ਵਧੇਰੇ ਨੇੜਿਉਂ ਕੰਮ ਕਰਨ ਵਿੱਚ ਮਦਦ ਕਰੇਗਾ। ਇਨ੍ਹਾਂ ਦੇਸ਼ਾਂ ਵਿਚ ਆਸਟਰੇਲੀਆ, ਬਰੂਨੇਈ, ਭਾਰਤ, ਇੰਡੋਨੇਸ਼ੀਆ, ਜਾਪਾਨ, ਦੱਖਣੀ ਕੋਰੀਆ, ਮਲੇਸ਼ੀਆ, ਨਿਊਜ਼ੀਲੈਂਡ, ਫਿਲੀਪੀਨਜ਼, ਸਿੰਗਾਪੁਰ, ਥਾਈਲੈਂਡ ਅਤੇ ਵੀਅਤਨਾਮ ਸ਼ਾਮਲ ਹਨ। ਇਨ੍ਹਾਂ ਦੇਸ਼ਾਂ ਦੀ ਸੰਯੁਕਤ ਰਾਜ ਅਮਰੀਕਾ ਨਾਲ ਵਿਸ਼ਵ ਦੀ ਜੀਡੀਪੀ ਵਿਚ 40 ਫੀਸਦੀ ਹਿੱਸੇਦਾਰੀ ਹੈ। ਇਨ੍ਹਾਂ ਦੇਸ਼ਾਂ ਨੇ ਸਾਂਝਾ ਬਿਆਨ ਜਾਰੀ ਕਰ ਕੇ ਕਿਹਾ ਕਿ ਇਹ ਸਮਝੌਤਾ ਕਰੋਨਾ ਮਹਾਮਾਰੀ ਤੋਂ ਬਾਅਦ ਉਨ੍ਹਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿਚ ਯੋਗਦਾਨ ਪਾਵੇਗਾ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …