Home / Punjabi News / ਅਮਰੀਕਾ-ਕੈਨੇਡਾ ਸਰਹੱਦ ‘ਤੇ ਮਰਨ ਵਾਲਾ ਪਰਿਵਾਰ ਗੁਜਰਾਤ ਤੋਂ ਸੀ

ਅਮਰੀਕਾ-ਕੈਨੇਡਾ ਸਰਹੱਦ ‘ਤੇ ਮਰਨ ਵਾਲਾ ਪਰਿਵਾਰ ਗੁਜਰਾਤ ਤੋਂ ਸੀ

ਅਮਰੀਕਾ-ਕੈਨੇਡਾ ਸਰਹੱਦ ਨੇੜੇ ਮਿ੍ਤਕ ਮਿਲੇ ਚਾਰ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ । ਕੈਨੇਡੀਅਨ ਅਧਿਕਾਰੀਆਂ ਨੇ ਦੱਸਿਆ ਕਿ ਪਰਵਾਰ ਪਿਛਲੇ ਕੁਝ ਸਮੇਂ ਤੋਂ ਦੇਸ਼ ‘ਚ ਸੀ ਅਤੇ ਕੋਈ ਉਨ੍ਹਾਂ ਨੂੰ ਸਰਹੱਦ ‘ਤੇ ਲੈ ਗਿਆ ਸੀ । ਇਹ ਮਨੁੱਖੀ ਤਸਕਰੀ ਦਾ ਮਾਮਲਾ ਜਾਪਦਾ ਹੈ । ਮੈਨੀਟੋਬਾ ਦੀ ਰਾਇਲ ਕੈਨੇਡੀਅਨ ਮਾਊਟਿਡ ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਜਗਦੀਸ਼ ਬਲਦੇਵ ਭਾਈ ਪਟੇਲ (39), ਵੈਸ਼ਾਲੀ ਬੇਨ (37), ਵਿਹੰਗੀ (11) ਅਤੇ ਧਰਮਿਕ (3) ਵਜੋਂ ਹੋਈ ਹੈ । ਇਹ ਸਾਰੇ ਇੱਕੋ ਪਰਵਾਰ ਦੇ ਮੈਂਬਰ ਸਨ, ਜੋ 19 ਜਨਵਰੀ ਨੂੰ ਕੈਨੇਡਾ-ਅਮਰੀਕਾ ਸਰਹੱਦ ਤੋਂ ਕਰੀਬ 12 ਮੀਟਰ ਦੂਰ ਐਮਰਸਨ, ਮੈਨੀਟੋਬਾ ਨੇੜੇ ਮਿ੍ਤਕ ਮਿਲੇ ਸਨ ।

The post ਅਮਰੀਕਾ-ਕੈਨੇਡਾ ਸਰਹੱਦ ‘ਤੇ ਮਰਨ ਵਾਲਾ ਪਰਿਵਾਰ ਗੁਜਰਾਤ ਤੋਂ ਸੀ first appeared on Punjabi News Online.


Source link

Check Also

Punjab ‘ਚ ‘ਪੋਸਟਰ ਵਾਰ’ , ਮਜੀਠੀਆ ਦੇ ਸਮਰਥਨ ‘ਚ ਲੱਗੇ ਟਾਈਗਰ ਅਭੀ ਜ਼ਿੰਦਾ ਹੈ ਵਾਲੇ ਪੋਸਟਰ 

Punjab News: ਅੰਮ੍ਰਿਤਸਰ ਦੇ ਮਜੀਠਾ ਵਿਧਾਨ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ …