Home / Punjabi News / ਅਮਰੀਕਾ: ਵਿਅਕਤੀ ਵੱਲੋਂ ਦੋ ਦੀ ਹੱਤਿਆ, ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ: ਵਿਅਕਤੀ ਵੱਲੋਂ ਦੋ ਦੀ ਹੱਤਿਆ, ਖ਼ੁਦ ਨੂੰ ਵੀ ਮਾਰੀ ਗੋਲੀ

ਆਮੇਸ: ਅਮਰੀਕੀ ਸੂਬੇ ਆਇਓਵਾ ਵਿਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਦੋ ਔਰਤਾਂ ਦੀ ਹੱਤਿਆ ਕਰ ਦਿੱਤੀ ਤੇ ਮਗਰੋਂ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਹ ਘਟਨਾ ਆਮੇਸ ਦੇ ਇਕ ਚਰਚ ਦੇ ਬਾਹਰ ਵਾਪਰੀ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਉਮਰ ਬਾਰੇ ਅਜੇ ਸਪੱਸ਼ਟ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਹਾਲੇ ਤੱਕ ਮ੍ਰਿਤਕਾਂ ਦੀ ਸ਼ਨਾਖ਼ਤ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਹੈ। ਇਸ ਤੋਂ ਪਹਿਲਾਂ ਗੋਲੀਬਾਰੀ ਬਾਰੇ ਪੁਲੀਸ ਨੂੰ ਲੋਕਾਂ ਨੇ ਕਈ ਫੋਨ ਕੀਤੇ। -ਏਪੀ


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …