Home / Punjabi News / ਅਯੁੱਧਿਆ ’ਤੇ ਅਦਾਲਤ ਦਾ ਫ਼ੈਸਲਾ : ਮੋਦੀ ਨੇ ਆਪਣੇ ਮੰਤਰੀਆਂ ਨੂੰ ਬਿਆਨਬਾਜੀ ਤੋਂ ਵਰਜਿਆ, ਕਾਂਗਰਸ ਨੇ ਵੀ ਸੱਦੀ ਮੀਟਿੰਗ

ਅਯੁੱਧਿਆ ’ਤੇ ਅਦਾਲਤ ਦਾ ਫ਼ੈਸਲਾ : ਮੋਦੀ ਨੇ ਆਪਣੇ ਮੰਤਰੀਆਂ ਨੂੰ ਬਿਆਨਬਾਜੀ ਤੋਂ ਵਰਜਿਆ, ਕਾਂਗਰਸ ਨੇ ਵੀ ਸੱਦੀ ਮੀਟਿੰਗ

ਅਯੁੱਧਿਆ ’ਤੇ ਅਦਾਲਤ ਦਾ ਫ਼ੈਸਲਾ : ਮੋਦੀ ਨੇ ਆਪਣੇ ਮੰਤਰੀਆਂ ਨੂੰ ਬਿਆਨਬਾਜੀ ਤੋਂ ਵਰਜਿਆ, ਕਾਂਗਰਸ ਨੇ ਵੀ ਸੱਦੀ ਮੀਟਿੰਗ

ਅਯੁੱਧਿਆ ’ਤੇ ਸੁਪਰੀਮ ਕੋਰਟ ਦਾ ਫ਼ੈਸਲਾ ਥੋੜ੍ਹੇ ਦਿਨਾਂ ‘ਚ ਆ ਸਕਦਾ ਹੈ । ਫੈਸਲਾ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀਆਂ ਨੂੰ ਇਸ ਮੁੱਦੇ ’ਤੇ ਬੇਲੋੜੀ ਬਿਆਨਬਾਜ਼ੀ ਕਰਨ ਤੋਂ ਬਚਣ ਅਤੇ ਦੇਸ਼ ਵਿੱਚ ਸੁਹਿਰਦਤਾ ਤੇ ਆਪਸੀ ਭਾਈਚਾਰਕ ਏਕਤਾ ਕਾਇਮ ਰੱਖਣ ਲਈ ਕਿਹਾ। ਖ਼ਬਰਾਂ ਅਨੁਸਾਰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੋਦੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਦੀ ਆਸ ਹੈ, ਇਸ ਲਈ ਦੇਸ਼ ਵਿੱਚ ਸੁਹਿਰਦਤਾ ਕਾਇਮ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ।
ਦੱਸਣਯੋਗ ਹੈ ਕਿ ਚੀਫ਼ ਜਸਟਿਸ ਰੰਜਨ ਗੋਗੋਈ 17 ਨਵੰਬਰ ਨੂੰ ਸੇਵਾ–ਮੁਕਤ ਹੋ ਰਹੇ ਹਨ। ਇਸੇ ਲਈ ਆਸ ਕੀਤੀ ਜਾ ਰਹੀ ਹੈ ਕਿ ਸੁਪਰੀਮ ਕੋਰਟ ਅਯੁੱਧਿਆ ਮਾਮਲੇ ’ਚ ਉਸ ਤੋਂ ਪਹਿਲਾਂ ਆਪਣਾ ਫ਼ੈਸਲਾ ਸੁਣਾ ਸਕਦੀ ਹੈ। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਅਯੁੱਧਿਆ ਵਿਵਾਦ ਦੇ ਮੁਕੱਦਮੇ ਵਿੱਚ ਸੁਪਰੀਮ ਕੋਰਟ ਦੇ ਸੰਭਾਵੀ ਫ਼ੈਸਲੇ ਦੇ ਮੱਦੇਨਜ਼ਰ ਹਰ ਹਾਲਤ ਵਿੱਚ ਸੰਜਮ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ।
ਅਯੁੱਧਿਆ ਮਾਮਲੇ ’ਚ, ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 10 ਨਵੰਬਰ ਨੂੰ ਹੋਣ ਦੀ ਸੰਭਾਵਨਾ ਹੈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …