Home / Punjabi News / ਅਯੁੱਧਿਆ: 2024 ਵਿੱਚ ਖੁੱਲ੍ਹੇਗਾ ਰਾਮ ਮੰਦਰ

ਅਯੁੱਧਿਆ: 2024 ਵਿੱਚ ਖੁੱਲ੍ਹੇਗਾ ਰਾਮ ਮੰਦਰ

ਅਯੁੱਧਿਆ, 25 ਅਕਤੂਬਰ

ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਸਥਾਪਨਾ ਮਗਰੋਂ 2024 ਵਿੱਚ ਅਯੁੱਧਿਆ ਵਿਚਲਾ ਰਾਮ ਮੰਦਰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਰਾਮ ਮੰਦਰ ਦੇ ਨਿਰਮਾਣ ਦੀ ਨਿਗਰਾਨੀ ਲਈ ਕਾਇਮ ਟਰੱਸਟ ਦੇ ਇੱਕ ਮੈਂਬਰ ਨੇ ਇਹ ਜਾਣਕਾਰੀ ਦਿੱਤੀ। ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਨੇ ਦੱਸਿਆ ਕਿ ਮੰਦਰ ਦਾ 50 ਫੀਸਦੀ ਕਾਰਜ ਮੁਕੰਮਲ ਹੋ ਚੁੱਕਾ ਹੈ ਅਤੇ ਉਹ ਨਿਰਮਾਣ ਕਾਰਜ ਦੀ ਪ੍ਰਗਤੀ ਤੇ ਗੁਣਵੱਤਾ ਤੋਂ ਸੰਤੁਸ਼ਟ ਹਨ। ਉਨ੍ਹਾਂ ਦੱਸਿਆ ਕਿ 2024 ਵਿੱਚ ਮਕਰ ਸੰਕ੍ਰਾਂਤੀ ਮੌਕੇ ਭਗਵਾਨ ਰਾਮ ਦੀਆਂ ਮੂਰਤੀਆਂ ਦੀ ਸਥਾਪਨਾ ਤੋਂ ਬਾਅਦ ਮੰਦਰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਦਰ ਦੇ ਨਿਰਮਾਣ ‘ਤੇ 1800 ਕਰੋੜ ਰੁਪਏ ਖਰਚੇ ਜਾਣਗੇ। -ਪੀਟੀਆਈ


Source link

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …