Home / Punjabi News / ਅਸਾਮ ਦੀ ਹੱਦਬੰਦੀ ਖ਼ਿਲਾਫ਼ 11 ਵਿਰੋਧੀ ਪਾਰਟੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ

ਅਸਾਮ ਦੀ ਹੱਦਬੰਦੀ ਖ਼ਿਲਾਫ਼ 11 ਵਿਰੋਧੀ ਪਾਰਟੀਆਂ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੰਗ ਪੱਤਰ

ਗੁਹਾਟੀ, 6 ਮਈ

ਅਸਾਮ ਵਿੱਚ ਕਾਂਗਰਸ ਸਣੇ 11 ਵਿਰੋਧੀ ਪਾਰਟੀਆਂ ਨੇ ਵਿਧਾਨ ਸਭਾ ਤੇ ਲੋਕ ਸਭਾ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਖ਼ਿਲਾਫ ਅੱਜ ਰਾਜ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿਚ ਹੱਦਬੰਦੀ ਦੀ ਕਾਰਵਾਈ ਨਾਲ ਸਬੰਧਤ ਮੁੱਦੇ ਹੱਲ ਨਹੀਂ ਹੋਏ ਜਿਸ ਕਾਰਨ ਇਹ ਪ੍ਰਕਿਰਿਆ ਹਾਲ ਦੀ ਘੜੀ ਰੋਕੀ ਜਾਵੇ। ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਇਹ ਪ੍ਰਕਿਰਿਆ 2001 ਦੀ ਜਨਗਣਨਾ ਦੇ ਆਧਾਰ ‘ਤੇ ਹੱਦਬੰਦੀ ਐਕਟ 2002 ਤਹਿਤ ਸ਼ੁਰੂ ਕੀਤੀ ਗਈ ਸੀ ਪਰ ਅਸਾਮ ਵਿੱਚ ਇਸ ਦਾ ਵੱਡੇ ਪੱਧਰ ‘ਤੇ ਵਿਰੋਧ ਹੋਇਆ ਜਿਸ ਕਾਰਨ ਹੱਦਬੰਦੀ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਹੱਦਬੰਦੀ ਕਾਰਨ ਲੋਕਾਂ ਵਿਚ ਰੋਸ ਵਧ ਗਿਆ ਹੈ ਜਿਸ ਕਾਰਨ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੇ ਲਾਗੂ ਹੋਣ ਤਕ ਹੱਦਬੰਦੀ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ ਕਿਉਂਕਿ ਇਸ ਕਾਰਨ ਅਸਾਮ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਣ ਦੀ ਸੰਭਾਵਨਾ ਕਾਰਨ ਹਾਲਾਤ ਵਿਗੜ ਸਕਦੇ ਹਨ।- ਪੀਟੀਆਈ


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …