Home / Punjabi News / ਅੰਨਾ ਹਜ਼ਾਰੇ ਖੇਤੀ ਕਾਨੂੰਨਾਂ ਖ਼ਿਲਾਫ਼ 30 ਤੋਂ ਕਰਨਗੇ ਭੁੱਖ ਹੜਤਾਲ

ਅੰਨਾ ਹਜ਼ਾਰੇ ਖੇਤੀ ਕਾਨੂੰਨਾਂ ਖ਼ਿਲਾਫ਼ 30 ਤੋਂ ਕਰਨਗੇ ਭੁੱਖ ਹੜਤਾਲ

ਅੰਨਾ ਹਜ਼ਾਰੇ ਖੇਤੀ ਕਾਨੂੰਨਾਂ ਖ਼ਿਲਾਫ਼ 30 ਤੋਂ ਕਰਨਗੇ ਭੁੱਖ ਹੜਤਾਲ

ਮੁੰਬਈ, 29 ਜਨਵਰੀ

ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ ਐਲਾਨ ਕੀਤਾ ਹੈ ਕਿ ਉਹ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਮਹਾਰਾਸ਼ਟਰ ‘ਚ ਆਪਣੇ ਪਿੰਡ ਰਾਲੇਗਾਓਂ ਸਿੱਧੀ ‘ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਉਨ੍ਹਾਂ ਕਿਹਾ, ”ਮੈਂ ਖੇਤੀ ਖੇਤਰ ‘ਚ ਸੁਧਾਰ ਦੀ ਮੰਗ ਕਰ ਰਿਹਾ ਹਾਂ ਪਰ ਕੇਂਦਰ ਸਰਕਾਰ ਕੋਈ ਸਹੀ ਫ਼ੈਸਲਾ ਨਹੀਂ ਲੈ ਰਹੀ। ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਕੋਈ ਸੰਵੇਦਨਾ ਨਹੀਂ ਦਿਖਾ ਰਹੀ। ਇਸ ਲਈ ਮੈਂ ਭਲਕ ਤੋਂ ਆਪਣੇ ਪਿੰਡ ‘ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਰਿਹਾ ਹਾਂ।” ਹਜ਼ਾਰੇ (83) ਨੇ ਆਪਣੇ ਸਮਰਥਕਾਂ ਨੂੰ ਕਰੋਨਾਵਾਇਰਸ ਦੇ ਮੱਦੇਨਜ਼ਰ ਉਨ੍ਹਾਂ ਦੇ ਪਿੰਡ ‘ਚ ਇਕੱਠੇ ਨਾ ਹੋਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ।

-ਪੀਟੀਆਈ


Source link

Check Also

ਜੰਡਿਆਲਾ ਗੁਰੂ: ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 18 ਅਪਰੈਲ ਇਥੋਂ ਨਜ਼ਦੀਕੀ ਪਿੰਡ ਧੀਰੇਕੋਟ ਵਿਖੇ ਇੱਕ ਵਿਅਕਤੀ ਦਾ …