ਫਰੀਦਕੋਟ – ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਬਰਗਾੜੀ ਵਿਖੇ ਫਰੀਦਕੋਟ ਦੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ‘ਚ ਰੈਲੀ ਕਰ ਰਹੇ ਹਨ। ਬਰਗਾੜੀ ਵਿਖੇ ਹੋ ਰਹੀ ਇਸ ਰੈਲੀ ‘ਚ ਰਾਹੁਲ ਗਾਂਧੀ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਸ਼ਾ ਰਾਣੀ, ਮੁਹੰਮਦ ਸਦੀਕ, ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਢਿੱਲੋਂ, ਰਾਣਾ ਗੁਰਮੀਤ ਸਿੰਘ ਸੋਢੀ ਆਦਿ ਤੋਂ ਇਲਾਵਾ ਕਾਂਗਰਸੀ ਆਗੂ ਮੌਜੂਦ ਸਨ। ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਬਰਗਾੜੀ ਕਾਂਡ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਹਰ ਧਰਮ ਦੀ ਬੇਅਦਬੀ ਹੋਈ ਹੈ।
ਚੌਕੀਦਾਰ ਦਾ ਨਾਅਰਾ ਲਗਾ ਕੇ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਮੋਦੀ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੋਦੀ ਨੇ ਨੀਰਵ ਮੋਦੀ ਦਾ ਕਰਜ਼ਾ ਮੁਆਫ ਕੀਤਾ ਕਿਸਾਨਾਂ ਦਾ ਨਹੀਂ। ਮੋਦੀ ਨੇ ਸਿਰਫ 15 ਲੋਕਾਂ ਦਾ ਕਰਜ਼ਾ ਮੁਆਫ ਕੀਤਾ ਹੈ। ਰਾਹੁਲ ਗਾਂਧੀ ਨੇ ਲੋਕਾਂ ਦੇ ਖਾਤਿਆਂ ‘ਚ ਹਰ ਮਹੀਨੇ 6 ਹਜ਼ਾਰ ਰੁਪਏ ਅਤੇ ਇਕ ਸਾਲ ‘ਤ 72 ਹਜ਼ਾਰ ਰੁਪਏ ਪਾਉਣ ਦਾ ਵਾਅਦਾ ਕੀਤਾ। ਉਨ੍ਹਾਂ ਅੰਬਾਨੀ ਤੇ ਨੀਰਵ ਮੋਦੀ ਦੀਆਂ ਜੇਬ੍ਹਾਂ ’ਚੋ ਕੱਢ ਕੇ ਗਰੀਬਾਂ ਨੂੰ ਪੈਸੇ ਦੇਣ ਦੀ ਗੱਲ ਕਹੀ।
ਸਭ ਤੋਂ ਪਹਿਲਾਂ ਪੈਸਾ ਅਨਿਲ ਅੰਬਾਨੀ ਦੇ ਖਾਤੇ ‘ਚੋਂ ਪੈਸਾ ਕੱਢ ਕੇ ਉਨ੍ਹਾਂ ਦੇ ਖਾਤਿਆਂ ‘ਚ ਪਾਇਆ ਜਾਵੇਗਾ। ਉਸ ਤੋਂ ਬਾਅਦ ਨੀਰਵ ਮੋਦੀ, ਜਿਸ ਨੂੰ ਤੁਸੀਂ ਭਰਾ ਕਹਿੰਦੇ ਹੋ। ਵਿਜੇ ਮਾਲਿਆ, ਜੋ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਪਾਰਲੀਮੈਂਟ ‘ਚ ਮਿਲ ਕੇ ਲੰਡਨ ਗਿਆ ਸੀ। ਫਿਰ ਲਲਿਤ ਮੋਦੀ, ਜਿਸ ਨੇ ਰਾਜਸਥਾਨ ਦੇ ਮੁੱਖ ਮੰਤਰੀ ਦੇ ਪੁੱਤਰ ਦੇ ਬੈਂਕ ਖਾਤੇ ‘ਚ ਪੈਸੇ ਪਾਏ ਸਨ, ਇਨ੍ਹਾਂ ਸਾਰੇ ਚੋਰਾਂ ਦੇ ਖਾਤਿਆਂ ‘ਚੋਂ ਪੈਸਾ ਕੱਢ ਕੇ ਲੋਕਾਂ ਦੇ ਖਾਤਿਆਂ ‘ਚ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਇਨ੍ਹਾਂ ਨੂੰ 5 ਲੱਖ 50 ਹਜ਼ਾਰ ਕਰੋੜ ਰੁਪਏ ਦਿੱਤੇ, ਉਸੇ ਤਰ੍ਹਾਂ ਅਸੀਂ ਇਹ ਪੈਸਾ ਫਰੀਦਕੋਟ ਅਤੇ ਪੰਜਾਬ ਦੇ ਸਭ ਤੋਂ ਗਰੀਬ ਲੋਕਾਂ ਦੇ ਖਾਤਿਆਂ ‘ਚ ਪਾ ਦੇਵਾਂਗੇ।
ਉਨ੍ਹਾਂ ਕਿਹਾ ਕਿ ਫਰੀਦਕੋਟ, ਪੰਜਾਬ ਅਤੇ ਦੇਸ਼ ਦਾ ਕੋਈ ਵੀ ਕਿਸਾਨ ਕਰਜ਼ਾ ਨਾ ਦੇਣ ‘ਤੇ ਜੇਲ ਨਹੀਂ ਜਾਵੇਗਾ। ਉਨ੍ਹਾਂ ਇਕ ਸਾਲ ਦੇ ਅੰਦਰ-ਅੰਦਰ 22 ਲੱਖ ਨੌਕਰੀਆਂ ਅਤੇ 10 ਲੱਖ ਨੌਜਵਾਨਾਂ ਨੂੰ ਪੰਚਾਇਤ ‘ਚ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਾਂਗਰਸ ਸਰਕਾਰ ਵਲੋਂ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
Check Also
ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ
Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …
Asian Tribune Your Multilingual Newspaper covering World and local news News