Home / Punjabi News / ਅੰਮ੍ਰਿਤਪਾਲ ਮਾਮਲਾ: ਵਿਦੇਸ਼ ਤੋਂ ਪਰਤੇ ਨੌਜਵਾਨ ਨੂੰ ਹਿਰਾਸਤ ’ਚ ਲਿਆ

ਅੰਮ੍ਰਿਤਪਾਲ ਮਾਮਲਾ: ਵਿਦੇਸ਼ ਤੋਂ ਪਰਤੇ ਨੌਜਵਾਨ ਨੂੰ ਹਿਰਾਸਤ ’ਚ ਲਿਆ

ਮਹਿੰਦਰ ਸਿੰਘ ਰੱਤੀਆਂ

ਮੋਗਾ, 11 ਅਪਰੈਲ

ਪੰਜਾਬ ਪੁਲੀਸ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ 25 ਦਿਨ ਬਾਅਦ ਵੀ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਪੁਲੀਸ ਵੱਲੋਂ ਬੀਤੀ 18 ਮਾਰਚ ਤੋਂ ਸ਼ੁਰੂ ਹੋਇਆ ‘ਅਪਰੇਸ਼ਨ’ ਜਾਰੀ ਹੈ। ਇਥੇ ਥਾਣਾ ਮਹਿਣਾ ਅਧੀਨ ਆਉਂਦੇ ਇਕ ਪਿੰਡ ਦੇ ਨੌਜਵਾਨ ਹਰਦੀਪ ਸਿੰਘ ਉਰਫ਼ ਦੀਪਾ ਨੂੰ ਪੰਜਾਬ ਪੁਲੀਸ ਦੀ ਸੂਬਾਈ ਏਜੰਸੀ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਇਸ ਮਾਮਲੇ ਨੂੰ ਅੰਮ੍ਰਿਤਪਾਲ ਸਿੰਘ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹ ਨੌਜਵਾਨ ਕਰੀਬ 10 ਦਿਨ ਪਹਿਲਾਂ ਵਿਦੇਸ਼ ਤੋਂ ਤਿੰਨ ਸਾਲ ਬਾਅਦ ਪਰਤਿਆ ਸੀ। ਇਸ ਨੌਜਵਾਨ ਨੂੰ ਹਿਰਾਸਤ ਵਿਚ ਲੈਣ ਬਾਅਦ ਸਥਾਨਕ ਪੁਲੀਸ ਅਧਿਕਾਰੀ ਵੀ ਇਸ ਮਾਮਲੇ ਦੀ ਪੁੱਛ ਪੜਤਾਲ ਕਰ ਰਹੇ ਹਨ। ਉਂਜ ਇਸ ਮਾਮਲੇ ਸਬੰਧੀ ਕੋਈ ਵੀ ਪੁਲੀਸ ਅਧਿਕਾਰੀ ਖੁੱਲ੍ਹ ਕੇ ਬੋਲਣ ਲਈ ਤਿਆਰ ਨਹੀਂ। ਇੱਕ ਪੁਲੀਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਸ ਨੌਜਵਾਨ ਨੂੰ ਲੁਧਿਆਣਾ ਸਥਿਤ ਪੰਜਾਬ ਪੁਲੀਸ ਦੇ ਇੱਕ ਵਿੰਗ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।


Source link

Check Also

ਪਾਕਿਸਤਾਨ ’ਚ ਬੈਠੇ ਅਤਿਵਾਦੀ ਨੇ ਕਰਵਾਈ ਵਿਸ਼ਵ ਹਿੰਦੂ ਪਰਿਸ਼ਦ ਨੇਤਾ ਬੱਗਾ ਦੀ ਹੱਤਿਆ, 2 ਮੁਲਜ਼ਮ ਗ੍ਰਿਫ਼ਤਾਰ

ਜਗਮੋਹਨ ਸਿੰਘ ਘਨੌਲੀ ਰੂਪਨਗਰ, 16 ਅਪਰੈਲ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ …