Home / Punjabi News / ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਦੀ ਘੇਰਾਬੰਦੀ, ਭਾਰੀ ਗਿਣਤੀ ’ਚ ਸੁਰੱਖਿਆ ਦਸਤੇ ਤਾਇਨਾਤ

ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਦੀ ਘੇਰਾਬੰਦੀ, ਭਾਰੀ ਗਿਣਤੀ ’ਚ ਸੁਰੱਖਿਆ ਦਸਤੇ ਤਾਇਨਾਤ

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 18 ਮਾਰਚ

ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਭਾਰੀ ਗਿਣਤੀ ਵਿਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। ਜੱਲੂਪੁਰ ਖੇੜਾ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲੀਸ ਅਤੇ ਕੇਂਦਰੀ ਰਿਜ਼ਰਵ ਪੁਲੀਸ ਮੌਜੂਦ ਹੈ। ਜੱਲੂਪੁਰ ਖੇੜਾ ਨੂੰ ਜਾਣ ਵਾਲੇ ਰਸਤੇ ਉਪਰ ਇਕ ਕਿਲੋਮੀਟਰ ਪਹਿਲਾਂ ਹੀ ਨਾਕੇਬੰਦੀ ਕਰਕੇ ਪਿੰਡ ਨੂੰ ਘੇਰਾ ਪਾਇਆ ਹੋਇਆ ਹੈ। ਸੁਰੱਖਿਆ ਦਸਤਿਆਂ ਵੱਲੋਂ ਪਿੰਡ ਵਿੱਚ ਜਾਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਮੌਕੇ ਉਪਰ ਸਬ ਡਵੀਜ਼ਨ ਬਾਬਾ ਬਕਾਲਾ ਦੇ ਡੀਐੱਸਪੀ ਹਰਕ੍ਰਿਸ਼ਨ ਸਿੰਘ ਮੌਜੂਦ ਸਨ ਪਰ ਇਸ ਸਬੰਧੀ ਪੁਲੀਸ ਦਾ ਕੋਈ ਵੀ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ।


Source link

Check Also

ਪਾਕਿਸਤਾਨ ’ਚ ਬੈਠੇ ਅਤਿਵਾਦੀ ਨੇ ਕਰਵਾਈ ਵਿਸ਼ਵ ਹਿੰਦੂ ਪਰਿਸ਼ਦ ਨੇਤਾ ਬੱਗਾ ਦੀ ਹੱਤਿਆ, 2 ਮੁਲਜ਼ਮ ਗ੍ਰਿਫ਼ਤਾਰ

ਜਗਮੋਹਨ ਸਿੰਘ ਘਨੌਲੀ ਰੂਪਨਗਰ, 16 ਅਪਰੈਲ ਨੰਗਲ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਦੇ ਆਗੂ ਦੀ ਹੱਤਿਆ …