Home / Punjabi News / ਅੰਮ੍ਰਿਤਪਾਲ ਸਿੰਘ ਵੱਲੋਂ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼

ਅੰਮ੍ਰਿਤਪਾਲ ਸਿੰਘ ਵੱਲੋਂ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੁਲਾਈ

ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ ਨੇ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ ਨਿਰਦੇਸ਼ ਜਾਰੀ ਕਰੇ।
ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਐੱਨਐੱਸਏ ਤਹਿਤ ਉਸ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ ਅਤੇ ਇਸ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਉਸ ਨੂੰ ਪੰਜਾਬ ਤੋਂ ਦੂਰ ਨਜ਼ਰਬੰਦ ਕਰਕੇ ਉਸ ਦੇ ਜੀਵਨ ਅਤੇ ਆਜ਼ਾਦੀ ਦੇ ਅਧਿਕਾਰ ਨੂੰ ਪੂਰੀ ਤਰ੍ਹਾਂ ਖੋਹ ਲਿਆ ਗਿਆ ਹੈ। ਉਸ ਨੇ ਕਿਹਾ ਕਿ ਪਟੀਸ਼ਨਕਰਤਾ ਨੂੰ ਵੱਡੇ ਰਾਜਨੀਤਿਕ ਮੁੱਦਿਆਂ ’ਤੇ ਸੂਬਾ ਅਤੇ ਕੇਂਦਰ ਸਰਕਾਰਾਂ ਵਿਰੁੱਧ ਆਵਾਜ਼ ਉਠਾਉਣ ਲਈ ਸਜ਼ਾ ਦਿੱਤੀ ਗਈ ਹੈ ਤੇ ਉਸ ਨੂੰ ਜਮਹੂਰੀ ਹੱਕਾਂ ਤੋਂ ਵਾਂਝਾ ਕੀਤਾ ਗਿਆ ਹੈ।

 

The post ਅੰਮ੍ਰਿਤਪਾਲ ਸਿੰਘ ਵੱਲੋਂ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ appeared first on Punjabi Tribune.


Source link

Check Also

Patiala ‘ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ ‘ਤੇ ਲਾਪਰਵਾਹੀ ਦੇ ਆਰੋਪ

Patiala Woman Dies During Surgery : ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਪ੍ਰੇਸ਼ਨ ਦੌਰਾਨ ਇੱਕ …