Home / Punjabi News / ਅੰਮ੍ਰਿਤਸਰ: ਇੰਡੋਨੇਸ਼ੀਆ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਹਰੇ ਗੱਗੋਮਾਹਲ ਦੇ ਦੋ ਨੌਜਵਾਨਾਂ ਦੇ ਪਰਿਵਾਰ ਨੂੰ ਮਿਲੇ ਮੰਤਰੀ

ਅੰਮ੍ਰਿਤਸਰ: ਇੰਡੋਨੇਸ਼ੀਆ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਹਰੇ ਗੱਗੋਮਾਹਲ ਦੇ ਦੋ ਨੌਜਵਾਨਾਂ ਦੇ ਪਰਿਵਾਰ ਨੂੰ ਮਿਲੇ ਮੰਤਰੀ

ਰਾਜਨ ਮਾਨ

ਰਮਦਾਸ, 20 ਮਈ

ਪਿੰਡ ਗੱਗੋਮਾਹਲ ਦੇ ਦੋ ਨੌਜਵਾਨ, ਜੋ ਕਿਸੇ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿੱਚ ਫੱਸ ਗਏ ਅਤੇ ਉਥੇ ਕਤਲ ਕੇਸ ਦੇ ਇਲਜ਼ਾਮ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ, ਦੇ ਪਰਿਵਾਰ ਕੋਲ ਪਹੁੰਚੇ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਪੂਰੀ ਕਾਨੂੰਨੀ ਵਾਹ ਲਗਾਏਗੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰ ਤੋਂ ਹੀ ਇਸ ਮਾਮਲੇ ਦੇ ਪ੍ਰਿੰਸੀਪਲ ਸਕੱਤਰ ਜੇਐੱਮ ਬਾਲਾਮੁਰਗਨ ਇੰਡੋਨੇਸ਼ੀਆ ਦੂਤ ਨਾਲ ਸੰਪਰਕ ਕਰ ਰਹੇ ਹਨ ਅਤੇ ਕੋਸ਼ਿਸ਼ ਹੋਵੇਗੀ ਕਿ ਹਰ ਤਰਾਂ ਦੀ ਕਾਨੂੰਨੀ ਸਹਾਇਤਾ ਲੈ ਕੇ ਨੌਜਵਾਨਾਂ ਨੂੰ ਵਾਪਸ ਵਤਨ ਲਿਆਂਦਾ ਜਾਵੇ।

ਸ੍ਰੀ ਧਾਲੀਵਾਲ ਨੇ ਕਿਹਾ ਕਿ ਇਸ ਦੇ ਨਾਲ ਹੀ ਠੱਗ ਟਰੈਵਲ ਏਜੰਟਾਂ ਜਿਨ੍ਹਾਂ ਦੀਆਂ ਗੱਲਾਂ ਵਿਚ ਆ ਕੇ ਇਹ ਨੌਜਵਾਨ ਇੰਡੋਨੇਸ਼ੀਆ ਵਿਚ ਫਸੇ ਸਨ, ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਦੇ ਜਿਹੜੇ ਵੀ ਏਜੰਟ ਅਜਿਹਾ ਮਨੁੱਖੀ ਤਸਕਰੀ ਦਾ ਧੰਦਾ ਕਰਦੇ ਹਨ, ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਣਯੋਗ ਹੈ ਕਿ ਗੱਗੋਮਾਹਲ ਦੇ ਜੋ ਦੋ ਨੌਜਵਾਨ ਇੰਡੋਨੇਸ਼ੀਆ ਵਿਚ ਫਸੇ ਹਨ, ਇਕੋ ਪਰਿਵਾਰ ਦੇ ਹਨ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …