Home / Punjabi News / ਅੰਮ੍ਰਿਤਸਰ ਚੋਂ ਦੋ ਦਹਿਸ਼ਤਗਰਦ ਹਥਿਆਰਾਂ ਸਣੇ ਕਾਬੂ

ਅੰਮ੍ਰਿਤਸਰ ਚੋਂ ਦੋ ਦਹਿਸ਼ਤਗਰਦ ਹਥਿਆਰਾਂ ਸਣੇ ਕਾਬੂ

ਅੰਮ੍ਰਿਤਸਰ ਚੋਂ ਦੋ ਦਹਿਸ਼ਤਗਰਦ ਹਥਿਆਰਾਂ ਸਣੇ ਕਾਬੂ
Image Courtesy ABP LIVE

ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਇੱਕ ਹੋਰ ਅਤੰਕੀ ਮੈਡਿਊਲ ਦਾ ਪਰਦਾਫਾਸ਼ ਕਰ ਦੋ ਕਥਿਤ ਖਾਲਿਸਤਾਨੀ ਚਾਲਕਾਂ ਨੂੰ ਗ੍ਰਿਫਤਾਰੀ ਕੀਤੀ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਇੱਕ ਹੋਰ ਅਤੰਕੀ ਮੈਡਿਊਲ ਦਾ ਪਰਦਾਫਾਸ਼ ਕਰ ਦੋ ਕਥਿਤ ਖਾਲਿਸਤਾਨੀ ਚਾਲਕਾਂ ਨੂੰ ਗ੍ਰਿਫਤਾਰੀ ਕੀਤੀ ਹੈ।ਪੁਲਿਸ ਨੇ ਦੋਵਾਂ ਕੋਲੋਂ ਜਰਮਨ ਦੀ ਬਣੀ ਐਮਪੀ 5 ਸਬ-ਮਸ਼ੀਨ ਗਨ, 4 ਮੈਗਜ਼ੀਨ ਸਮੇਤ 9 ਐਮਐਮ ਦੀ ਪਿਸਤੌਲ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।ਇਨ੍ਹਾਂ ਮੋਬਾਈਲ ਫੋਨਾਂ ‘ਚ ਭੜਕਾਉ ਗੱਲਬਾਤ, ਮੈਸਜ ਅਤੇ ਫੋਟੋਆਂ ਆਦਿ ਸ਼ਾਮਲ ਹਨ।

ਵੇਰਵਿਆਂ ਦਿੰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਵੀਰਵਾਰ ਦੇਰ ਰਾਤ ਨੂੰ ਆਮ ਲੋਕਾਂ ਵਲੋਂ ਮਿਲੀ ਸੂਹ ਤੋਂ ਬਾਅਦ ਅਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਨੇ ਜੀਟੀ ਰੋਡ ਤੇ ਬਣੇ ਗੁਰਦਾਸਪੁਰੀਆ ਢਾਬੇ ਨੇੜੇ ਇੱਕ ਜਗ੍ਹਾ ਤੇ ਛਾਪਾ ਮਾਰਿਆ ਅਤੇ ਗੁਰਮੀਤ ਸਿੰਘ ਅਤੇ ਵਿਕਰਮ ਸਿੰਘ ਨੂੰ ਕਾਬੂ ਕਰ ਲਿਆ।

ਗ੍ਰਿਫਤਾਰ ਦਹਿਸ਼ਤਗਰਦ ਆਪਣੇ ਪਾਕਿਸਤਾਨੀ ਸਲਾਹਕਾਰਾਂ ਅਤੇ ਪ੍ਰਬੰਧਕਾਂ ਦੇ ਇਸ਼ਾਰੇ ‘ਤੇ ਕਈ ਅੱਤਵਾਦੀ ਹਮਲੇ ਕਰਨ ਅਤੇ ਨਿਸ਼ਾਨਾ ਸਾਧਣ ਦੀਆਂ ਤਿਆਰੀਆਂ ਕਰ ਰਹੇ ਸਨ।ਡੀਜੀਪੀ ਦਿਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਖੁਲਾਸਾ ਕੀਤਾ ਕਿ ਮੋਬਾਈਲ ਫੋਨਾਂ ਵਿੱਚ ਪਾਕਿਸਤਾਨ ਅਧਾਰਤ ਤੱਤਾਂ ਨਾਲ ਸ਼ੱਕੀ ਲੈਣ-ਦੇਣ ਦਾ ਖੁਲਾਸਾ ਹੋਇਆ, ਜਿਸ ਵਿੱਚ ਫੋਟੋਆਂ, ਵਾਇਸ ਮੈਸਜ ਅਤੇ ਇੱਕ ਵਿਸ਼ੇਸ਼ ਲੋਕੇਸ਼ਨ ਸਾਂਝੀ ਕੀਤੀ ਗਈ ਹੈ।

ਡੀਜੀਪੀ ਦੇ ਅਨੁਸਾਰ, 44 ਸਾਲਾ ਗੁਰਮੀਤ ਸਿੰਘ ਜੋ ਗੰਡਾ ਸਿੰਘ ਕਲੋਨੀ, ਸੁਲਤਾਨਵਿੰਡ ਰੋਡ, ਅਮ੍ਰਿਤਸਰ ਦਾ ਰਹਿਣ ਵਾਲਾ ਹੈ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਨ੍ਹਾਂ ਦੇ ਪਾਕਿਸਤਾਨ ਸਥਿਤ ਹੈਂਡਲਰ ਉਨ੍ਹਾਂ ਨੂੰ ਪੰਜਾਬ ਵਿੱਚ ਅੱਤਵਾਦੀ ਹਮਲੇ ਕਰਨ ਦੀ ਹਦਾਇਤ ਕਰ ਰਹੇ ਸਨ। ਖ਼ਾਸਕਰ ਕਿਸੇ ਖ਼ਾਸ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ।ਗੁਰਮੀਤ ਸਿੰਘ ਨੇ ਅੱਗੇ ਦੱਸਿਆ ਕਿ ਉਹ ਆਪਣੇ ਪ੍ਰਬੰਧਕਾਂ ਨੂੰ ਮਿਲਣ ਲਈ ਤਕਰੀਬਨ 3 ਸਾਲ ਪਹਿਲਾਂ ਪਾਕਿਸਤਾਨ ਵੀ ਗਿਆ ਸੀ।ਪੁਲਿਸ ਨੇ ਦੋਨਾਂ ਦਹਿਸ਼ਤਗਰਦਾਂ ਖਿਲਾਫ ਵੱਖ ਵੱਖ ਧਾਰਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

News Credit ABP LIVE

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …