Home / Punjabi News / ਅੰਮ੍ਰਿਤਸਰ ਧਮਾਕਾ : ਸੁਰੱਖਿਆ ਏਜੰਸੀਆਂ ਦੇ ਹੱਥ ਲੱਗੇ ਕਈ ਅਹਿਮ ਸਬੂਤ

ਅੰਮ੍ਰਿਤਸਰ ਧਮਾਕਾ : ਸੁਰੱਖਿਆ ਏਜੰਸੀਆਂ ਦੇ ਹੱਥ ਲੱਗੇ ਕਈ ਅਹਿਮ ਸਬੂਤ

ਅੰਮ੍ਰਿਤਸਰ ਧਮਾਕਾ : ਸੁਰੱਖਿਆ ਏਜੰਸੀਆਂ ਦੇ ਹੱਥ ਲੱਗੇ ਕਈ ਅਹਿਮ ਸਬੂਤ

ਅੰਮ੍ਰਿਤਸਰ : ਐਤਵਾਰ ਨੂੰ ਅੰਮ੍ਰਿਤਸਰ ਦੇ ਸੰਤ ਨਿਰੰਕਾਰੀ ਭਵਨ ਉਤੇ ਹੋਏ ਬੰਬ ਧਮਾਕੇ ਸਬੰਧੀ ਸੁਰੱਖਿਆ ਏਜੰਸੀਆਂ ਦੇ ਹੱਥ ਕਈ ਅਹਿਮ ਸਬੂਤ ਲੱਗੇ ਹਨ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਹਮਲੇ ਵਿਚ ਐੱਚਈ-36 ਸੀਰੀਜ ਦੇ ਹੈਂਡਗ੍ਰੇਨੇਡ ਦਾ ਇਸਤੇਮਾਲ ਕੀਤਾ ਗਿਆ ਸੀ। ਇਸ ਤਰ੍ਹਾਂ ਦੇ ਹੈਂਡਗ੍ਰੇਨੇਡ ਦੀ ਵਰਤੋਂ ਪਾਕਿਸਤਾਨੀ ਫੌਜ ਵਲੋਂ ਕੀਤੀ ਜਾਂਦੀ ਹੈ।
ਇਸ ਦੌਰਾਨ ਇਸ ਧਮਾਕੇ ਸਬੰਧੀ ਸੁਰੱਖਿਆ ਏਜੰਸੀਆਂ ਵਲੋਂ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਧਮਾਕੇ ਵਿਚ 3 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਹੋਏ ਸਨ।
ਸੀਸੀਟੀਵੀ ਕੈਮਰੇ ਵਿਚ ਕੈਦ ਹੋਏ ਸ਼ੱਕੀ
ਇਸ ਦੌਰਾਨ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈਆਂ ਹਨ। ਹਾਲਾਂਕਿ ਦੋਸ਼ੀਆਂ ਦੀ ਚੰਗੀ ਤਰ੍ਹਾਂ ਪਹਿਚਾਣ ਨਹੀਂ ਹੋ ਪਾਈ ਹੈ। ਪੁਲਿਸ ਵਲੋਂ ਸ਼ੱਕੀਆਂ ਦੇ ਸਕੈੱਚ ਜਾਰੀ ਕੀਤੇ ਗਏ ਹਨ। ਇਸ ਦੌਰਾਨ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੋਸ਼ੀਆਂ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

Check Also

ਕੇਕੇ ਯਾਦਵ ਨੇ ਪੰਜਾਬੀ ’ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਸਰਬਜੀਤ ਸਿੰਘ ਭੰਗੂ ਪਟਿਆਲਾ, 26 ਅਪਰੈਲ ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ …